31 ਨੂੰ ਵਿੱਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Publish Date: Thu, 22 Jan 2026 09:04 PM (IST)
Updated Date: Fri, 23 Jan 2026 04:16 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ’ਚ 31 ਜਨਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ’ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ’ਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ।