649ਵੇਂ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮ 30 ਤੋਂ
ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮ 30 ਜਨਵਰੀ ਤੋਂ
Publish Date: Fri, 23 Jan 2026 04:41 PM (IST)
Updated Date: Sat, 24 Jan 2026 04:03 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਘਾਟੀ ਵਾਲਾ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ 30 ਜਨਵਰੀ ਤੋਂ ਸਮਾਗਮ ਆਰੰਭ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਤੇ ਨਿਸ਼ਾਨ ਸਾਹਿਬ ਨੂੰ ਸੁੰਦਰ ਚੋਲਾ ਪਹਿਨਾਉਣ ਦੀ ਰਸਮ ਅਦਾ ਕੀਤੀ ਜਾਵੇਗੀ। 31 ਜਨਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਕ ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਪ੍ਰਬੰਧਕ ਕਮੇਟੀ ਤੋਂ ਪ੍ਰਧਾਨ ਹਰਦਿਆਲ ਸਿੰਘ, ਚੇਅਰਮੈਨ ਅਮਰਜੀਤ ਸਿੰਘ, ਸੈਕਟਰੀ ਮਹਿੰਦਰ ਸਿੰਘ, ਖਜ਼ਾਨਚੀ ਅਵਤਾਰ ਸਿੰਘ ਰਾਣੀ, ਮੈਂਬਰ ਸਰਬਜੀਤ ਸਿੰਘ ਸੋਢੀ, ਸ਼ਾਮ ਲਾਲ, ਰਾਮ ਲਾਲ, ਲਾਲ ਚੰਦ, ਰਮੇਸ਼ ਚੰਦਰ, ਜਗਦੀਸ਼ ਲਾਲ, ਭੁਪਿੰਦਰ ਸਿੰਘ, ਕਮਲਜੀਤ ਸਿੰਘ, ਮਲਕੀਅਤ ਰਾਮ ਤੇ ਦਵਿੰਦਰ ਸਿੰਘ ਨੇ ਸਮੂਹ ਸ਼ਰਧਾਲੂਆਂ ਨੂੰ ਸਮਾਗਮ ਦੌਰਾਨ ਪਹੁੰਚਣ ਦੀ ਬੇਨਤੀ ਕੀਤੀ ਹੈ।