ਕੈਂਬਰਿਜ ਅਰਥ ਸਕੂਲ ’ਚ ਮਨਾਈ ਬਸੰਤ ਪੰਚਮੀ
ਕੈਂਬਰਿਜ ਅਰਥ ਸਕੂਲ ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
Publish Date: Fri, 23 Jan 2026 05:02 PM (IST)
Updated Date: Sat, 24 Jan 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਕੈਂਬਰਿਜ ਅਰਥ ਸਕੂਲ ਟਾਂਡਾ ਵਿਖੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਖਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਪੂਜਾ ਓਹਰੀ ਦੇ ਨਿਰਦੇਸ਼ਾਂ ਅਧੀਨ ਕਰਵਾਏ ਗਏ ਬਸੰਤ ਪੰਚਮੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਮਾਂ ਸਰਸਵਤੀ ਦੇ ਚਰਨਾਂ ਵਿਚ ਪੁਸ਼ਪ ਅਰਪਣ ਅਤੇ ਦੀਪ ਜਗ੍ਹਾ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਵਸਤੁ ਧਾਰਨ ਕਰਕੇ ਬਸੰਤ ਰੁੱਤ ਦੀ ਆਮਦ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਭਜਨ, ਭਾਸ਼ਣ ਅਤੇ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਬਸੰਤ ਪੰਚਮੀ ਦੀ ਮਹੱਤਤਾ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ਼ਿਵਾਲੀ ਅਰੋੜਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਸੰਤ ਪੰਚਮੀ ਸਿਰਫ਼ ਇਕ ਤਿਉਹਾਰ ਹੀ ਨਹੀਂ, ਸਗੋਂ ਗਿਆਨ, ਸੱਭਿਆਚਾਰ ਅਤੇ ਨਵੀਂ ਉਰਜਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਗਿਆਨ ਪ੍ਰਾਪਤੀ ਵੱਲ ਲਗਾਤਾਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਮੌਜੂਦ ਸਨ।