ਕਾਲਜ 'ਚ ਰੈੱਡ ਰਿਬਨ ਕਲੱਬ ਨੇ ਨੁੱਕੜ ਨਾਟਕ ਕਰਵਾਇਆ
ਕਾਲਜ 'ਚ ਰੈੱਡ ਰਿਬਨ ਕਲੱਬ ਨੇ ਨੁੱਕੜ ਨਾਟਕ ਕਰਵਾਇਆ
Publish Date: Fri, 23 Jan 2026 05:05 PM (IST)
Updated Date: Sat, 24 Jan 2026 04:04 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਰੈੱਡ ਰਿਬਨ ਕਲੱਬ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਇੱਕ ਨੁੱਕੜ ਨਾਟਕ ਦੀ ਪੇਸ਼ਕਾਰੀ ਕਰਵਾਈ ਗਈ। ਇਸ ਨੁੱਕੜ ਨਾਟਕ ਦਾ ਸਿਰਲੇਖ ‘ਆਖਿਰ ਕਦੋਂ ਤੱਕ’ ਸੀ। ਇਸ ਪ੍ਰੋਗਰਾਮ ’ਚ ਪਟਿਆਲਾ ਦੀ ਪ੍ਰਸਿੱਧ ਨਾਟਕ ਮੰਡਲੀ ‘ਰੈੱਡ ਆਰਟ ਪੰਜਾਬ’ ਦੇ ਕਲਾਕਾਰਾਂ ਨੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਨਸ਼ੇ ਦੀ ਲਤ ਨਾਲ ਹੋਣ ਵਾਲੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਨੂੰ ਦਰਸਾਇਆ ਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਕਲਾਕਾਰਾਂ ਨੇ ਆਪਣੀ ਅਦਾਕਾਰੀ ਰਾਹੀਂ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ‘ਨੋ ਟੂ ਡਰੱਗਜ਼’ ਦਾ ਸੰਕਲਪ ਦਿਵਾਉਣ ਦੀ ਕੋਸ਼ਿਸ਼ ਕੀਤੀ। ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਨੁੱਕੜ ਨਾਟਕ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਤੇ ਸਮਾਜ ’ਚ ਨਸ਼ੇ ਪ੍ਰਤੀ ਜਾਗਰੂਕਤਾ ਵਧਾਉਣਾ ਤੇ ਸਿਹਤਮੰਦ, ਸਾਕਾਰਾਤਮਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਤੇ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਪ੍ਰੋਗਰਾਮ ਦੇ ਆਯੋਜਕਾਂ ਤੇ ਨਾਟਕ ਮੰਡਲੀ ਦੇ ਸਮੂਹ ਕਲਾਕਾਰਾਂ ਦਾ ਧੰਨਵਾਦ ਕੀਤਾ ਤੇ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।