ਬਲਵਿੰਦਰ ਹੱਤਿਆਕਾਂਡ ’ਚ ਰੇਕੀ ਵਾਲਾ ਕਾਬੂ
ਬਲਵਿੰਦਰ ਹੱਤਿਆਕਾਂਡ ਚ ਰੈਕੀ ਵਾਲਾ ਦੋਸ਼ੀ ਕਾਬੂ ,
Publish Date: Fri, 23 Jan 2026 05:22 PM (IST)
Updated Date: Sat, 24 Jan 2026 04:07 AM (IST)

3 ਸ਼ੂਟਰਾਂ ਦੀ ਭਾਲ ’ਚ ਪੁਲਿਸ ਕਰ ਰਹੀ ਹੈ ਜਗ੍ਹਾ-ਜਗ੍ਹਾ ਛਾਪੇਮਾਰੀ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੜ : ਬੀਤੇ ਦਿਨੀਂ ਬਲਾਕ ਟਾਂਡਾ ਉੜਮੁੜ ਅਧੀਨ ਪੈਂਦੇ ਕਸਬਾ ਮਿਆਣੀ ਵਿਖੇ ਸਤਿਕਰਤਾਰ ਹਾਡਵੇਅਰ ਦੁਕਾਨ ਦੇ ਮਾਲਕ ਬਲਵਿੰਦਰ ਸਿੰਘ ਕਤਲਕਾਂਡ ਵਿਚ ਰੈਕੀ ਕਰਨ ਤੇ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਨੂੰ ਟਾਂਡਾ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਅੰਸ਼ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੰਜ ਗਰਾਈਆਂ ਥਾਣਾ ਰੰਘੜ ਨੰਗਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੇ ਦਿਨੀਂ ਕਸਬਾ ਮਿਆਣੀ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦਕਿ ਉਸ ਦਾ ਇੱਕ ਦੋਸਤ ਲਖਵਿੰਦਰ ਸਿੰਘ ਉਕਤ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵੱਜਣ ਕਰ ਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। ਵਾਰਦਾਤ ਤੋਂ ਬਾਅਦ ਟਾਂਡਾ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਐੱਸਐੱਚਓ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐੱਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਸਰਪ੍ਰਸਤੀ ਹੇਠ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਬਲਵਿੰਦਰ ਸਿੰਘ ਕਤਲਕਾਂਡ ਦੀ ਰੇਕੀ ਕਰਨ ਤੇ ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਅੰਸ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲੋੜੀਂਦੇ ਮੁਖ ਮੁਲਜ਼ਮ ਸ਼ੂਟਰਾਂ ਦੀ ਪਛਾਣ ਹੋ ਚੁੱਕੀ ਹੈ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਾਸਤੇ ਪੁਲਿਸ ਟੀਮਾਂ ਵਲੋਂ ਵੱਖ ਵੱਖ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਬਹੁਤ ਜਲਦੀ ਉੰਨਾਂ ਨੂੰ ਵੀ ਕਾਬੂ ਕਰ ਲਿਆ ਗਿਆ ਜਾਵੇਗਾ। ਐੱਸਐੱਚਓ ਨੇ ਦੱਸਿਆ ਕਿ ਇਸ ਵਾਰਦਾਤ ਪਿੱਛੇ ਸਾਜਿਸ਼ ਰਚਣ ਵਾਲੇ ਲੋਕਾਂ ਦਾ ਵੀ ਪਤਾ ਲਾਇਆ ਜਾ ਰਿਹਾ ਹੈ।