ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਵੱਡੀ ਕਾਰਵਾਈ, 70 ਕਿੱਲੋ ਸਮਾਨ ਜ਼ਬਤ
ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਨਗਰ ਨਿਗਮ ਦੀ ਵੱਡੀ ਕਾਰਵਾਈ, 70 ਕਿਲੋ ਸਮਾਨ ਜ਼ਬਤ
Publish Date: Fri, 23 Jan 2026 06:33 PM (IST)
Updated Date: Sat, 24 Jan 2026 04:10 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਦੇ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਜਯੋਤੀ ਬਾਲਾ ਮੱਟੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਦੀ ਅਗਵਾਈ ਵਿੱਚ ਸੈਨੇਟਰੀ ਸੁਪਰਵਾਈਜ਼ਰ ਕਰਨਜੋਤ ਆਦੀਆ, ਹੀਰਾ ਲਾਲ, ਨਿਤੀਨ ਕੁਮਾਰ, ਸੰਜੀਵ ਕੁਮਾਰ ਅਤੇ ਲੇਖ ਰਾਜ ਸਮੇਤ ਪੈਟਰੋਲਿੰਗ ਟੀਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਸਵੇਰੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਖਿਲਾਰਨ (ਲਿਟਰਿੰਗ) ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਚਲਾਨ ਜਾਰੀ ਕੀਤੇ ਗਏ ਅਤੇ ਮੌਕੇ ’ਤੇ ਹੀ ਲਗਭਗ 70 ਕਿਲੋ ਸਿੰਗਲ ਯੂਜ਼ ਪਲਾਸਟਿਕ ਸਾਮਾਨ ਜ਼ਬਤ ਕੀਤਾ ਗਿਆ। ਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕੀਤਾ ਜਾਵੇ ਅਤੇ ਸ਼ਹਿਰ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ।