ਮੰਤਰੀਆਂ ਨੂੰ ਝੰਡਾ ਲਹਿਰਾਉਣ ਵਾਲੇ ਦਿਨ ਯਾਦ ਪੱਤਰ ਦੇਣ ਦਾ ਐਲਾਨ
26 ਜਨਵਰੀ ਨੂੰ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਸਾਰੇ ਮੰਤਰੀਆਂ ਨੂੰ ਝੰਡਾ ਲਹਿਰਾਉਣ
Publish Date: Fri, 23 Jan 2026 07:11 PM (IST)
Updated Date: Sat, 24 Jan 2026 04:13 AM (IST)

ਹੈਪੀ, ਪੰਜਾਬੀ ਜਾਗਰਣ, ਬੁੱਲ੍ਹੋਵਾਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈਣ ਦੇ ਬਾਵਜੂਦ ਵੀ ਛੇ ਮਹੀਨਿਆਂ ਵਿੱਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਦੇ ਬਾਵਜੂਦ ਵੀ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਸਾਲ 2018 ਦੋਰਾਨ ਸਿੱਖਿਆ ਵਿਭਾਗ ਦੇ 8886 ਅਧਿਆਪਕਾਂ ਨੂੰ ਸਰਕਾਰ ਵੱਲੋਂ ਰੈਗੂਲਰ ਕੀਤਾ ਗਿਆ ਸੀ ਉਸ ਸਮੇਂ ਦਫ਼ਤਰੀ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸੰਜੀਵ ਕੁਮਾਰ , ਦਿਨੇਸ਼ ਕੁਮਾਰ, ਪ੍ਰਦੀਪ ਸਿੰਘ, ਰਕੇਸ਼ ਕੁਮਾਰ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਦੋਰਾਨ ਮੰਗਾਂ ਤੇ ਸਹਿਮਤੀ ਕਰਦੀ ਹੈ ਪਰ ਮੰਗਾਂ ਲਾਗੂ ਨਹੀਂ ਹੋ ਰਹੀਆਂ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮ 01-04-2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ, ਤਨਖਾਹਾਂ ਨਾ ਘਟਾਉਣ ਦੀ ਮੰਗ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਵੀ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 26 ਜਨਵਰੀ ਨੂੰ ਸਮੂਹ ਕੈਬਨਿਟ ਮੰਤਰੀਆਂ ਨੂੰ ਯਾਦ ਪੱਤਰ ਸੋਪਣਗੇ