ਗੁਰਦੁਆਰਾ ਸਾਹਿਬ ’ਚ ਮਹਾਨ ਗੁਰਮਿਤ ਸਮਾਗਮ ਕਰਵਾਇਆ
ਗੁਰਦੁਆਰਾ ਸਾਹਿਬ ’ਚ ਮਹਾਨ ਗੁਰਮਿਤ ਸਮਾਗਮ ਕਰਵਾਇਆ
Publish Date: Sat, 24 Jan 2026 04:27 PM (IST)
Updated Date: Sun, 25 Jan 2026 04:04 AM (IST)
ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ: ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 26 ਜਨਵਰੀ ਨੂੰ ਆ ਰਹੇ ਜਨਮ ਦਿਹਾੜੇ ਦੇ ਸਬੰਧ ’ਚ ਗੁਰਦੁਆਰਾ ਸ਼ਹੀਦ ਸਿੰਘਾਂ, ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ, ਮੁਹੱਲਾ ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਮੁੱਖ ਸੇਵਾਦਾਰ ਪਰਮਜੀਤ ਸਿੰਘ, ਬਾਬਾ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖਰੇਖ ਹੇਠ ਸਮੂਹ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਾਮ ਦੇ ਮਹਾਨ ਗੁਰਮਤਿ ਸਮਾਗਮ ’ਚ ਬਾਬਾ ਗੁਰਪ੍ਰੀਤ ਸਿੰਘ ਮਿਰਜ਼ਾਪੁਰ ਜੰਡੇਵਾਲੇ, ਸੰਤ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸੰਤ ਸੁਰਜੀਤ ਸਿੰਘ ਯੂਐੱਸਏ, ਬਾਬਾ ਜੋਗਾ ਸਿੰਘ ਰਾਮੂ ਥਿਆੜਾ, ਸੰਤ ਕੁਲਦੀਪ ਸਿੰਘ ਮਜਾਰੀ ਵਾਲੇ ਤੇ ਢਾਡੀ ਜਥਾ ਭਾਈ ਗਰਜਾ ਸਿੰਘ ਗੋਲਡ ਮੈਡਲਿਸਟ, ਜਥਾ ਮਣਕਪੁਰ ਵਾਲੇ ਨੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ। ਮੁੱਖ ਸੇਵਾਦਾਰ ਸੰਤ ਬਾਬਾ ਰਣਜੀਤ ਸਿੰਘ ਨੇ ਆਏ ਹੋਏ ਜਥਿਆਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਵੱਡੀ ਗਿਣਤੀ ’ਚ 26 ਜਨਵਰੀ ਨੂੰ ਮਹਾਨ ਕੀਰਤਨ ਦਰਬਾਰ ’ਚ ਪਰਿਵਾਰ ਸਮੇਤ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕਰੋਅਤੇ 31 ਜਨਵਰੀ ਨੂੰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਕੇ ਗੁਰੂ ਵਾਲੇ ਬਣੋ ਸਿੰਘ ਸੱਜੋ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।