ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ
ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ
Publish Date: Sat, 24 Jan 2026 04:37 PM (IST)
Updated Date: Sun, 25 Jan 2026 04:04 AM (IST)

ਬੀਬੀਐੱਮਬੀ ਟਾਊਨਸ਼ਿਪ ਤਲਵਾੜਾ ‘ਚ 26 ਜਨਵਰੀ ਨੂੰ ਹੋਵੇਗਾ ਮੁੱਖ ਸਮਾਗਮ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਖੜਾ ਬਿਆਸ ਪ੍ਰਬੰਧ ਬੋਰਡ (ਬੀਬੀਐੱਮਬੀ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਕੌਮੀ ਜਜ਼ਬੇ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਸਮਾਗਮ 26 ਜਨਵਰੀ ਨੂੰ ਬੀਬੀਐੱਮਬੀ ਟਾਊਨਸ਼ਿਪ ਦੇ ਨਰਸਰੀ ਗਰਾਊਂਡ ’ਚ ਆਯੋਜਿਤ ਕੀਤਾ ਜਾਵੇਗਾ। ਸਮਾਗਮ ਦੌਰਾਨ ਮੁੱਖ ਇੰਜਨੀਅਰ ਰਾਕੇਸ਼ ਕੁਮਾਰ ਗੁਪਤਾ ਵੱਲੋਂ ਸਵੇਰੇ 9:30 ਵਜੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਤੇ ਪੰਜਾਬ ਦੀ ਸੰਸਕ੍ਰਿਤਕ ਵਿਰਾਸਤ ਨੂੰ ਦਰਸਾਉਂਦੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਸਬੰਧੀ ਅੱਜ ਨਰਸਰੀ ਗਰਾਊਂਡ ’ਚ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਕਰਵਾਈ ਗਈ, ਜਿਸ ’ਚ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤਾਂ, ਨ੍ਰਿਤਿਆਂ ਤੇ ਪੰਜਾਬੀ ਵਿਰਾਸਤੀ ਰੰਗਾਂ ਰਾਹੀਂ ਸ਼ਾਨਦਾਰ ਪ੍ਰਸਤੁਤੀਆਂ ਦਿੱਤੀਆਂ। ਰਿਹਰਸਲ ਦਾ ਮੁਆਇਨਾ ਕਰਦੇ ਹੋਏ ਕਾਰਜਕਾਰੀ ਇੰਜੀਨੀਅਰ ਵਿਨੈ ਕੁਮਾਰ ਨੇ ਸਾਰੇ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਮਾਗਮ ਲਈ ਪੂਰੀ ਤਿਆਰੀ ਨਾਲ ਪਹੁੰਚਣ ਦੀ ਹਦਾਇਤ ਕੀਤੀ ਤੇ ਕਿਹਾ ਕਿ ਗਣਤੰਤਰ ਦਿਵਸ ਵਰਗਾ ਕੌਮੀ ਤਿਉਹਾਰ ਪੂਰੇ ਜੋਸ਼ ਤੇ ਅਨੁਸ਼ਾਸਨ ਨਾਲ ਮਨਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਐੱਸਡੀਓ ਧੀਰਜ ਕੁਮਾਰ ਤੇ ਗੋਪਾਲ, ਜੂਨੀਅਰ ਇੰਜੀਨੀਅਰ ਗੁਲਸ਼ਨ ਕੁਮਾਰ, ਰਾਜੂ, ਜਟਿਨ ਤੇ ਬਲਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।