ਮੁੱਖ ਮੰਤਰੀ ਸਿਹਤ ਯੋਜਨਾ ਇਤਿਹਾਸਿਕ ਪਹਿਲਕਦਮੀ : ਚੰਨੀ
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇਤਿਹਾਸਿਕ ਪਹਿਲਕਦਮੀ : ਚਰਨਜੀਤ ਸਿੰਘ ਚੰਨੀ
Publish Date: Sat, 24 Jan 2026 05:00 PM (IST)
Updated Date: Sun, 25 Jan 2026 04:07 AM (IST)

ਪੰਜਾਬ ਸਰਕਾਰ ਨੇ ਸਮੂਹ ਲੋਕਾਂ ਲਈ ਸਕੀਮ ਲਾਗੂ ਕਰ ਕੇ ਦਿੱਤਾ ਬਰਾਬਰਤਾ ਦਾ ਸਬੂਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੀਣੇਵਾਲ ਬੀਤ: ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੇ ਤਹਿਤ ਅੱਜ ਪਿੰਡ ਪਿੱਪਲੀਵਾਲ ਵਿੱਚ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ ਮੁੱਖ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਆਮ ਅਤੇ ਗਰੀਬ ਵਰਗ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਇਸ ਯੋਜਨਾ ਨੂੰ ਨਿਰਪੱਖਤਾ ਨਾਲ ਲਾਗੂ ਕੀਤਾ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਅਧੀਨ ਹਰ ਲਾਭਪਾਤਰੀ ਪਰਿਵਾਰ ਨੂੰ ਸਾਲਾਨਾ 10 ਲੱਖ ਰਕਮ ਤੱਕ ਕੈਸ਼ਲੈੱਸ ਇਲਾਜ ਦੀ ਸੁਵਿਧਾ ਮਿਲਦੀ ਹੈ, ਜਿਸ ਨਾਲ ਲੋਕਾਂ ਨੂੰ ਮਹਿੰਗੇ ਇਲਾਜ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮਕਸਦ ਇਹ ਹੈ ਕਿ ਕੋਈ ਵੀ ਨਾਗਰਿਕ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਸ਼੍ਰੀ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਮਾਨ ਨੇ ਸਿਹਤ ਯੋਜਨਾ ਦਾ ਲਾਭ ਸਮੂਹ ਲੋਕਾਂ ਨੂੰ ਦੇ ਕੇ ਬਰਾਬਰਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਾਹੀਂ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਦੀ ਸੁਵਿਧਾ ਉਪਲੱਬਧ ਹੈ। ਇਹ ਯੋਜਨਾ ਖ਼ਾਸ ਕਰਕੇ ਮਜ਼ਦੂਰ ਵਰਗ, ਕਿਸਾਨਾਂ, ਦਿਹਾੜੀਦਾਰਾਂ ਅਤੇ ਕਮਜ਼ੋਰ ਵਰਗਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਮੌਕੇ ਪਿਪਲੀਵਾਲ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਸੰਜੇ ਕੁਮਾਰ ਸਰਪੰਚ, ਬਲਾਕ ਪ੍ਰਧਾਨ ਗੁਰਚੈਨ ਲਾਲ ਚੇਨੀ, ਗੁਲਸ਼ਨ ਠਾਕੁਰ, ਜੈ ਪਾਲ ਸਿੰਘ ਸਰਪੰਚ ਕੋਟ, ਮੋਹਨ ਸਿੰਘ ਸਰਪੰਚ, ਬੱਗਾ ਬੀਨੇਵਾਲ ਆਦਿ ਹਾਜ਼ਰ ਰਹੇ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਸਫਲਤਾ ਉਦੋਂ ਹੀ ਸੰਭਵ ਹੈ ਜਦੋਂ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਈ ਜਾਵੇ। ਉਨ੍ਹਾਂ ਨੇ ਪਾਰਟੀ ਵਲੰਟੀਅਰ ਅਤੇ ਸੰਗਠਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਨਾਲ ਜੋੜਨ, ਤਾਂ ਜੋ ਵੱਧ ਤੋਂ ਵੱਧ ਪਰਿਵਾਰ ਇਸ ਦਾ ਲਾਭ ਲੈ ਸਕਣ।