ਭਾਜਪਾ ਸਰਪੰਚ ਸਮੇਤ ਸਮੂਹ ਪੰਚਾਇਤ ਸਮੇਤ ‘ਆਪ’ ਵਿਚ ਸ਼ਾਮਲ
ਭਾਜਪਾ ਸਰਪੰਚ ਸਮੇਤ ਸਮੂਹ ਪੰਚਾਇਤ ਸਮੇਤ ਆਪ ਚ ਹੋਇਆ ਸ਼ਾਮਲ
Publish Date: Sat, 24 Jan 2026 05:06 PM (IST)
Updated Date: Sun, 25 Jan 2026 04:07 AM (IST)

ਵਿਧਾਇਕ ਰਾਜਾ ਗਿੱਲ ਨੇ ਕੀਤਾ ਨੇ ਸਿਰੋਪਾਓ ਪਾ ਕੇ ਸਨਮਾਨਿਤ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਹੂਰਾ ਦਾ ਮੌਜੂਦਾ ਸਰਪੰਚ ਅਤੇ ਭਾਜਪਾ ਮੰਡਲ ਪ੍ਰਧਾਨ ਟਾਂਡਾ ਸਮੇਤ ਪੰਚਾਇਤ ਜਹੂਰਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਸਰਪੰਚ ਤੇ ਮੰਡਲ ਪ੍ਰਧਾਨ ਰਕੇਸ਼ ਕੁਮਾਰ ਉਰਫ ਸ਼ਾਲੂ, ਮੈਂਬਰ ਪੰਚਾਇਤ ਦੀਵਾਨ ਸਿੰਘ, ਮੈਂਬਰ ਪੰਚਾਇਤ ਅਮਰਜੀਤ ਸਿੰਘ, ਮੈਂਬਰ ਪੰਚਾਇਤ ਜਸਵਿੰਦਰ ਸਿੰਘ, ਮੈਂਬਰ ਪੰਚਾਇਤ ਜਲਜੀਤ ਕੁਮਾਰ, ਮੈਂਬਰ ਪੰਚਾਇਤ ਹਰਪਾਲ ਸਿੰਘ, ਮੈਂਬਰ ਪੰਚਾਇਤ ਪ੍ਰਸ਼ੋਤਮ ਸਿੰਘ, ਮੈਂਬਰ ਪੰਚਾਇਤ ਅਮੀਰ ਸਿੰਘ ਤੇ ਮੈਂਬਰ ਪੰਚਾਇਤ ਰਣਜੀਤ ਸਿੰਘ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ਵਿੱਚ ਜੀ ਆਇਆਂ ਆਖਿਆ। ਇਸ ਮੌਕੇ ਬੋਲਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ 4 ਸਾਲਾਂ ਵਿੱਚ ਦੇ ਕਾਰਜਕਾਲ ਵਿੱਚ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਦਿੰਦੇ ਹੋਏ ਦਸ ਲੱਖ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਇਸ ਯੋਜਨਾ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ ਹਰ ਆਮ ਖਾਸ ਲੋਕਾਂ ਦਾ ਇਲਾਜ ਮੁਫ਼ਤ ਹੋ ਸਕੇ ਤੇ ਲੋਕਾਂ ਨੂੰ ਮਹਿੰਗੇ ਇਲਾਜਾਂ ਤੋਂ ਵੱਡੀ ਰਾਹਤ ਮਿਲੇਗੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਰਪੰਚ ਰਕੇਸ਼ ਕੁਮਾਰ ਉਰਫ ਸ਼ਾਲੂ ਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਆਪ ਦੇ ਜਿਲਾ ਪ੍ਰਧਾਨ ਹੁਸ਼ਿਆਰਪੁਰ ਮਨਵੀਰ ਸਿੰਘ ਝਾਵਰ, ਆਪ ਆਗੂ ਕੇਸ਼ਵ ਕੇਸ਼ਵ ਸੈਣੀ , ਮਾਸਟਰ ਕੁਲਵੰਤ ਜ਼ਹੂਰਾਂ, ਸੋਨੂੰ ਜ਼ਹੁਰਾ, ਸੰਨੀ ਜ਼ਹੁਰਾ, ਸਰਪੰਚ ਪਿੰਡ ਝਾਂਵਾ ਤੇ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਝਾਵਰ, ਹਰਭਜਨ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਨੰਥੂ ਰਾਮ, ਭਾਗ ਸਿੰਘ, ਮਲਕੀਤ ਸਿੰਘ, ਸੁੱਚਾ ਸਿੰਘ, ਮੰਗਲ ਸਿੰਘ, ਪ੍ਰਿਤਪਾਲ ਸਿੰਘ ਨੀਟਾ, ਮਹਿੰਦਰ ਸਿੰਘ ਤੇ ਬਲਜਿੰਦਰ ਸਿੰਘ ਵੀ ਹਾਜ਼ਰ ਸਨ।