ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੀਵਨੀ 'ਤੇ ਸੈਮੀਨਾਰ
ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੀਵਨੀ 'ਤੇ ਸੈਮੀਨਾਰ ਕਰਵਾਇਆ ਗਿਆ
Publish Date: Sat, 24 Jan 2026 05:31 PM (IST)
Updated Date: Sun, 25 Jan 2026 04:10 AM (IST)
ਨਵਦੀਪ ਸਿੰਘ, ਪੰਜਾਬੀ ਜਾਗਰਣ, ਹਾਜੀਪੁਰ : ਮਾਈ ਭਾਰਤ, ਹੁਸ਼ਿਆਰਪੁਰ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਨਮ ਵਰ੍ਹੇਗੰਢ ਤੇ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਸਕੂਲ, ਮੁਕੇਰੀਆਂ ਵਿਖੇ ਇੱਕ ਸੈਮੀਨਾਰ ਕਰਵਾਇਆ। ਸੈਮੀਨਾਰ ਵਿੱਚ ਸੁਭਾਸ਼ ਚੰਦਰ ਬੋਸ ਦੇ ਜੀਵਨ, ਸਿਧਾਂਤਾਂ ਅਤੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਸੈਮੀਨਾਰ ਦੀ ਸ਼ੁਰੂਆਤ ਮੁੱਖ ਬੁਲਾਰੇ ਨੀਰਜ ਸ਼ਰਮਾ ਨਾਲ ਹੋਈ, ਜਿਨ੍ਹਾਂ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਅਤੇ ਯੋਗਦਾਨ ਬਾਰੇ ਗੱਲ ਕੀਤੀ। ਪ੍ਰੋਫੈਸਰ ਰੀਨਾ ਨੇ ਫਿਰ ਸੁਭਾਸ਼ ਚੰਦਰ ਬੋਸ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਤੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਦੇ ਮਹੱਤਵਪੂਰਨ ਪਹਿਲੂਆਂ, ਜਿਵੇਂ ਕਿ ਉਨ੍ਹਾਂ ਦਾ ਜਨਮ ਅਤੇ ਸ਼ੁਰੂਆਤੀ ਜੀਵਨ, ਉਨ੍ਹਾਂ ਦੀ ਸਿੱਖਿਆ ਤੇ ਰਾਜਨੀਤਕ ਕਰੀਅਰ, ਆਜ਼ਾਦ ਹਿੰਦ ਫੌਜ ਦਾ ਗਠਨ ਤੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਯੋਗਦਾਨ ਤੇ ਚਾਨਣਾ ਪਾਇਆ। ਸੈਮੀਨਾਰ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸੁਭਾਸ਼ ਚੰਦਰ ਬੋਸ ਦੇ ਜੀਵਨ ਅਤੇ ਸਿਧਾਂਤਾਂ ਦਾ ਪ੍ਰਚਾਰ ਕਰਨਾ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੈਮੀਨਾਰ ਵਿੱਚ ਹਿੱਸਾ ਲਿਆ। ਇਸ ਮੌਕੇ ਗਗਨ ਰਾਣਾ, ਸਤਵੰਤ ਕੌਰ, ਸੁਰਭੀ, ਮੋਨਿਕਾ ਸ਼ਰਮਾ ਆਦਿ ਹਾਜ਼ਰ ਸਨ।