77ਵੇਂ ਗਣਤੰਤਰ ਦਿਵਸ ’ਤੇ ਬਿੱਟੂ ਲਹਿਰਾਉਣੇ ਤਿਰੰਗਾ
77ਵੇਂ ਗਣਤੰਤਰ ਦਿਵਸ ’ਤੇ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਸਮਾਰੋਹ, ਬਿੱਟੂ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ
Publish Date: Sat, 24 Jan 2026 07:28 PM (IST)
Updated Date: Sun, 25 Jan 2026 04:19 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਗਣਤੰਤਰ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਜਿੰਦੂ ਸੈਨੀ ਨੇ ਦੱਸਿਆ ਕਿ ਇਹ ਸਮਾਰੋਹ ਸੰਵਿਧਾਨ, ਲੋਕਤੰਤਰ ਅਤੇ ਰਾਸ਼ਟਰੀ ਏਕਤਾ ਪ੍ਰਤੀ ਭਾਜਪਾ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਮਾਰੋਹ ਦੇ ਸ਼ੁਭ ਆਰੰਭ ਮੌਕੇ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਤੇ ਸਾਬਕਾ ਕੌਂਸਲਰ ਸੁਰੇਸ਼ ਭਾਟੀਆ ਬਿੱਟੂ ਵੱਲੋਂ ਤਿਰੰਗਾ ਲਹਿਰਾਇਆ ਜਾਵੇਗਾ। ਇਸ ਮੌਕੇ ਪਾਰਟੀ ਦੇ ਸਾਰੇ ਵਰਕਰਾਂ, ਅਹੁਦੇਦਾਰਾਂ ਅਤੇ ਪਤਵੰਤਿਆਂ ਨੂੰ ਸ਼ਿਰਕਤ ਕਰਨ ਲਈ ਸੱਦਾ ਦਿੱਤਾ ਗਿਆ ਹੈ।