ਪ੍ਰੀਖਿਆਵਾਂ ’ਚ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਨ ਦਾ ਫੈਸਲਾ ਇਤਿਹਾਸਕ : ਸ਼ਰਮਾ
ਪ੍ਰੀਖਿਆਵਾਂ ਵਿੱਚ ਧਾਰਮਿਕ ਵਿਸ਼ਵਾਸਾਂ ਦਾ ਸਤਿਕਾਰ ਕਰਨ ਦਾ ਫੈਸਲਾ ਇਤਿਹਾਸਕ ਹੈ - ਨਿਪੁਣ ਸ਼ਰਮਾ
Publish Date: Sat, 24 Jan 2026 07:52 PM (IST)
Updated Date: Sun, 25 Jan 2026 04:19 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਪੁਣ ਸ਼ਰਮਾ ਨੇ ਹਰਿਆਣਾ ਸਰਕਾਰ ਦੇ ਉਸ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਅਧੀਨ ਪ੍ਰੀਖਿਆਵਾਂ ਦੌਰਾਨ ਹਿੰਦੂ ਮਹਿਲਾਵਾਂ ਨੂੰ ਮੰਗਲਸੂਤਰ ਪਹਿਨਣ ਅਤੇ ਸਿੱਖ ਸਮਾਜ ਦੇ ਬੱਚਿਆਂ ਨੂੰ ਸ਼੍ਰੀ ਸਾਹਿਬ (ਕਿਰਪਾਨ) ਧਾਰਣ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਨਿਪੁਣ ਸ਼ਰਮਾ ਨੇ ਕਿਹਾ ਕਿ ਇਹ ਫੈਸਲਾ ਧਾਰਮਿਕ ਆਜ਼ਾਦੀ, ਸੱਭਿਆਚਾਰਕ ਸਤਿਕਾਰ ਅਤੇ ਸੰਵਿਧਾਨਕ ਅਧਿਕਾਰਾਂ ਦਾ ਇੱਕ ਸ਼ਕਤੀਸ਼ਾਲੀ ਪ੍ਰਗਟਾਵਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਬਿਨਾਂ ਕਿਸੇ ਮਾਨਸਿਕ ਦਬਾਅ ਦੇ ਆਪਣੀ ਧਾਰਮਿਕ ਪਹਿਚਾਣ ਨਾਲ ਪਰੀਖਿਆ ਵਿੱਚ ਸ਼ਾਮਲ ਹੋਣ ਦਾ ਅਧਿਕਾਰ ਮਿਲਿਆ ਹੈ। ਉਨ੍ਹਾਂ ਨੇ ਇਸ ਸੰਵੇਦਨਸ਼ੀਲ ਅਤੇ ਦੂਰਦਰਸ਼ੀ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਅਤੇ ਮੁੱਖ ਮੰਤਰੀ ਨਾਇਬ ਸੈਣੀ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ। ਸ਼ਰਮਾ ਨੇ ਕਿਹਾ ਕਿ ਭਾਜਪਾ ਸਰਕਾਰ “ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ” ਦੇ ਸੰਕਲਪ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰ ਰਹੀ ਹੈ। ਇਹ ਫੈਸਲਾ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਵਿੱਚ ਵਿਸ਼ਵਾਸ ਪੈਦਾ ਕਰੇਗਾ।