ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਗੁਰੂ ਰਵਿਦਾਸ ਜੀ ਨੇ ਦੁਨੀਆਂ ਨੂੰ ਸਮਾਜਿਕ ਸਮਾਨਤਾ ਦਾ ਸੰਦੇਸ਼ ਦਿੱਤਾ " ਸੁਰਿੰਦਰ ਜਾਜਾ "
Publish Date: Sun, 01 Feb 2026 04:08 PM (IST)
Updated Date: Mon, 02 Feb 2026 04:02 AM (IST)
ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਕੀਤੀ ਅਗਵਾਈ
-ਵੱਡੀ ਗਿਣਤੀ ’ਚ ਸੰਗਤ ਨਗਰ ਕੀਰਤਨ ’ਚ ਹੋਈ ਸ਼ਾਮਲ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪਿੰਡ ਜਾਜਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਚ ਸ਼ਾਮਿਲ ਸੰਗਤ ਦੇ ਖਾਣ-ਪੀਣ ਲਈ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਜਾਜਾ ਦੇ ਸਮੂਹ ਮੈਂਬਰਾਂ ਨੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਸੁਰਿੰਦਰ ਜਾਜਾ ਦੀ ਅਗਵਾਈ ਵਿੱਚ ਵੱਖ-ਵੱਖ ਪ੍ਰਕਾਰ ਦੇ ਖਾਣ ਪੀਣ ਦੇ ਸਮਾਨ ਦਾ ਲੰਗਰ ਲਗਾਇਆ ਅਤੇ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ।
ਇਸ ਮੌਕੇ ਸੁਰਿੰਦਰ ਜਾਜਾ ਤੋਂ ਇਲਾਵਾ ਉਨ੍ਹਾਂ ਨਾਲ ਗੁਰਦਿਆਲ ਸਿੰਘ ਵਿੱਕੀ, ਮਲਕੀਅਤ ਸਿੰਘ, ਕੁਲਦੀਪ ਸਿੰਘ, ਸੁਖਦੇਵ ਸੰਨੀ, ਸਤਪਾਲ ਮੋਨੂੰ, ਅਜੇ ਮੱਟੂ, ਸੰਨੀ ਮੱਟੂ, ਬਲਦੇਵ ਸਿੰਘ, ਚਰਨਜੀਤ ਸਿੰਘ, ਪਰਮੇਸ਼ਵਰ ਸਿੰਘ ਪਟਵਾਰੀ, ਪਰਮਜੀਤ ਪੰਮਾ, ਜਸਵੀਰ ਨੀਟਾ ਅਤੇ ਰਾਜਵੀਰ ਮਲਿਕ ਤੋਂ ਇਲਾਵਾ ਹੋਰ ਮੰਦਰ ਕਮੇਟੀ ਮੈਂਬਰਾਂ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮੁੱਚੀ ਦੁਨੀਆਂ ਦੇ ਲੋਕਾਂ ਨੂੰ ਸਮਾਜਿਕ ਸਮਾਨਤਾ ਦਾ ਸੰਦੇਸ਼ ਦਿੱਤਾ ਸੀ ਅਤੇ ਕਿਰਤ ਕਮਾਈ ਕਰਦੇ ਹੋਏ ਨਾਮ ਸਿਮਰਨ ਨਾਲ ਜੁੜਨ ਦੀ ਪ੍ਰੇਰਨਾ ਦਿੱਤਾ ਸੀ ਤਾਂ ਜੋ ਗੁਰਬਾਣੀ ਤੋਂ ਪ੍ਰੇਰਨਾ ਲੈ ਕੇ ਹਰ ਇਨਸਾਨ ਆਪਣੇ ਜੀਵਨ ਦੇ ਅਸਲ ਮਕਸਦ ਨੂੰ ਹਾਸਲ ਕਰਕੇ ਇਸ ਆਵਾਗਮਨ ਦੇ ਗੇੜਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕੇ।