ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਮੌਕੇ ਸਜਾਏ ਦੀਵਾਨ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Publish Date: Mon, 02 Feb 2026 04:14 PM (IST)
Updated Date: Tue, 03 Feb 2026 04:05 AM (IST)

ਕਮਲ, ਪੰਜਾਬੀ ਜਾਗਰਣ, ਹਰਿਆਣਾ: ਕਸਬਾ ਹਰਿਆਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਰਜਿ. ਹਰਿਆਣਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਰਾਮ ਤੀਰਥ ਦੀ ਅਗਵਾਈ ’ਚ ਪ੍ਰਬੰਧਕਾਂ ਵੱਲੋ ਜੈਕਾਰਿਆਂ ਦੀ ਗੂੰਜ ‘ਚ ਕੇਕ ਕੱਟਣ ਦੀ ਰਸਮ ਅਦਾ ਕਰਦਿਆਂ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਗਈ। ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠ ਦੇ ਭੋਗ ਉਪਰੰਤ ਐਤਵਾਰ ਦੇ ਦੀਵਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ। ਇਨ੍ਹਾਂ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਭਾਈ ਜਤਿੰਦਰ ਸਿੰਘ ਦੇ ਜੱਥੇ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸ ਸਮਾਗਮ ਵਿੱਚ ਵਿਰਧ ਆਸ਼ਰਮ ਤੋ ਰਾਗੀ ਜਥੇ ,ਰਾਜ ਕੁਮਾਰ ਮਿਰਜਾ ਪੁਰ, ਜਸਲ ਕੀਰਤਨ ਜਥਾ ਸ਼ਾਮ ਚੁਰਾਸੀ ਵੱਲੋਂ ਗੁਰੂ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ ਤੇ ਰਸ਼ਭਿੰਨਾ ਕਥਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਭਰਪੂਰ ਚਾਨਣਾ ਪਾਇਆ। ਬੱਚਿਆਂ ਵੱਲੋਂ ਵੀ ਸ਼ਬਦਾਂ ਦਾ ਗਾਇਨ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਰਾਮ ਤੀਰਥ ਵੱਲੋਂ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਕੇ ਗੁਰਪੁਰਬ ਚ ਸਹਿਯੋਗ ਦੇਣ ਲਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਇਸ ਮੌਕੇ ਚੰਦਰ ਪ੍ਰਕਾਸ਼, ਬੀਬੀ ਗੁਰਦੇਵ ਕੌਰ ਐਮ. ਸੀ., ਰਵਿੰਦਰ ਸੰਧੂ, ਨਿਰਮਲ ਸਿੰਘ, ਮਲਕੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਸਿਮਰਜੀਤ ਕੌਰ, ਐਮ. ਸੀ. ਇਕਬਾਲ ਸਿੰਘ, ਰਜਨੀ ਸ਼ਰਮਾ ਐਮ.ਸੀ, ਮਾਸਟਰ ਅਜੀਤ ਸਿੰਘ, ਕੁਲਦੀਪ ਸਿੰਘ, ਬਿੱਟਾ, ਮਾਸਟਰ, ਮਲਕੀਤ ਸਿੰਘ, ਜਗਦੀਸ਼ ਪਾਬਲਾ, ਕੁਲਦੀਪ ਸ਼ਰਮਾ, ਸੰਜੀਵ ਮਿੱਠੂ, ਹੈਰੀ, ਮਨੀ, ਲੱਕੀ, ਸੋਨੂ, ਜੌਨੀ ਅਤੇ ਭਾਰੀ ਗਿਣਤੀ ’ਚ ਸ਼ਾਮਲ ਸੰਗਤਾਂ ਨੇ ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੀ ਪਾਵਨ ਬਾਣੀ ਦਾ ਭਰਪੂਰ ਆਨੰਦ ਮਾਨਿਆ।