ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ ਗੁਰਪੁਰਬ ਮਨਾਇਆ
ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ
Publish Date: Mon, 02 Feb 2026 04:35 PM (IST)
Updated Date: Tue, 03 Feb 2026 04:05 AM (IST)

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ: ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਬਾਹਲੇ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਸ ਦੇ ਉਪਰੰਤ ਹਜ਼ੂਰੀ ਰਾਗੀ ਗੁਰੂ ਦੁਆਰਾ ਰਾਮਪੁਰ ਖੇੜਾ ਸਾਹਿਬ ਵਾਲਿਆਂ ਵੱਲੋਂ ਸ਼ਬਦ ਕੀਰਤਨ ਸੰਗਤਾਂ ਨੂੰ ਸੁਣਾਇਆ ਗਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਉਸ ਦੇ ਉਪਰੰਤ ਦਵਿੰਦਰ ਸਿੰਘ ਅਤੇ ਪਿੰਡ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੇਵਾ ਸਿੰਘ ਜੀ ਵੱਲੋਂ ਭੇਜੀ ਗਏ ਭੁਪਿੰਦਰ ਸਿੰਘ ਅਤੇ ਹੋਰ ਸਿੰਘਾਂ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਭੁਪਿੰਦਰ ਸਿੰਘ ਬੋਲੋ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਉਪਮਾ ਕੀਤੀ ਗਈ ਅਤੇ ਨਾਲ ਹੀ ਉਨਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਨਾਲ ਹੀ ਉਹਨਾਂ ਨੇ ਹਰ ਸੰਭਵ ਮਦਦ ਦੇਣ ਦੀ ਗੱਲ ਵੀ ਕਹੀ। ਪ੍ਰਬੰਧਕ ਕਮੇਟੀ ਵੱਲੋਂ ਭੁਪਿੰਦਰ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਭੁਪਿੰਦਰ ਸਿੰਘ ਰਾਮਪੁਰ ਖੇੜਾ ਸਾਹਿਬ ਵਾਲੇ ਅਤੇ ਪ੍ਰਧਾਨ ਹਰਵੰਤ ਸਿੰਘ, ਨੰਬਰਦਾਰ ਪਰਮਜੀਤ ਸਿੰਘ ਬਾਹਲਾ, ਪੰਚ ਜਸਵੀਰ ਸਿੰਘ, ਸੁਖਬੀਰ ਸਿੰਘ, ਪਲਵਿੰਦਰ ਸਿੰਘ ਦਵਿੰਦਰ ਸਿੰਘ, ਥਾਣੇਦਾਰ ਬਲਵੀਰ ਸਿੰਘ, ਮਾਸਟਰ ਅਜੀਤ ਸਿੰਘ, ਮਾਸਟਰ ਦਲਜੀਤ ਸਿੰਘ ਅਤੇ ਪਿੰਡ ਦੀਆਂ ਸੰਗਤਾਂ ਹਾਜ਼ਰ ਸਨ।