ਵਿਧਾਇਕ ਰਾਜਾ ਨੇ ਲੱਖਾਂ ਦੀ ਲਾਗਤ ਨਾਲ ਬਣਨ ਵਾਲੇ ਸਿਹਤ ਕੇਂਦਰ ਦਾ ਕੀਤਾ ਉਦਘਾਟਨ
ਵਿਧਾਇਕ ਰਾਜਾ ਨੇ ਲੱਖਾਂ ਦੀ ਲਾਗਤ ਨਾਲ ਬਣਨ ਵਾਲੇ ਸਿਹਤ ਕੇਂਦਰ ਦਾ ਕੀਤਾ ਉਦਘਾਟਨ
Publish Date: Wed, 04 Feb 2026 04:45 PM (IST)
Updated Date: Wed, 04 Feb 2026 04:47 PM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਲੋਕਾਂ ਨੂੰ ਪਿੰਡ ਪਿੰਡ ਸ਼ਹਿਰ ਸ਼ਹਿਰ ਸਿਹਤ ਸਹੂਲਤਾਂ ਦਿੰਦੇ ਹੋਏ ਸਿਹਤ ਕੇਂਦਰ ਖੋਲ੍ਹੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ ਦੁਰਾਡੇ ਜਾਣ ਦੀ ਖੱਜਲ ਖ਼ੁਆਰੀ ਤੋਂ ਰਾਹਤ ਮਿਲ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਤਲਵੰਡੀ ਸੱਲਾ ਵਿਖੇ ਬਣਨ ਵਾਲੇ ਨਵੇਂ ਸਿਹਤ ਕੇਂਦਰ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਦੱਸਿਆ ਕਿ ਕਰੀਬ 34। ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਸਿਹਤ ਕੇਂਦਰ ਦਾ ਕੰਮ ਬਹੁਤ ਜਲਦੀ ਮੁਕੰਮਲ ਕਰਕੇ ਸਿਹਤ ਕੇਂਦਰ ਪਿੰਡ ਵਾਸੀਆਂ ਦੀ ਸਿਹਤ ਸਹੂਲਤਾਂ ਲਈ ਉਨ੍ਹਾਂ ਸਪੁਰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਦਿੰਦੇ ਹੋਏ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਸਬੰਧੀ ਸਿਹਤ ਬੀਮਾ ਯੋਜਨਾ ਦੀ ਸੁਰੂਆਤ ਕੀਤੀ ਹੈ, ਜੋ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਮੌਕੇ ਸਰਪੰਚ ਕਮਲੇਸ਼ ਕੌਰ ਅਤੇ ਉਨ੍ਹਾਂ ਦੇ ਪਤੀ ਮਨਜੀਤ ਸਿੰਘ ਅਤੇ ਬਲਾਕ ਸਮਿਤੀ ਮੈਂਬਰ ਰਿੰਕੂ ਤੇਜੀ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਸਮਾਗਮ ਇੰਚਾਰਜ ਕੇਸ਼ਵ ਸਿੰਘ ਸੈਣੀ, ਸੁਰਜੀਤ ਸਿੰਘ, ਦਿਲਬਾਗ ਸਿੰਘ, ਬਲਕਾਰ ਸਿੰਘ, ਮਾਸਟਰ ਨਿਰਮਲ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ, ਪ੍ਰਿਤਪਾਲ ਸਿੰਘ, ਮਾਨ ਸਿੰਘ, ਸੰਗਤ ਸਿੰਘ, ਰਾਮ ਸਿੰਘ ਆਦਿ ਹਾਜ਼ਰ ਸਨ।