ਸਿੰਘਪੁਰ ਜੱਟਾਂ ਦੇ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ
ਸਿੰਘਪੁਰ ਜੱਟਾਂ ਦੇ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ
Publish Date: Wed, 04 Feb 2026 05:30 PM (IST)
Updated Date: Wed, 04 Feb 2026 05:32 PM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਸ਼ੇਰੇ ਪੰਜਾਬ ਸਪੋਰਟਸ ਕਲੱਬ ਸਿੰਘਪੁਰ ਜੱਟਾ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਦਾ ਉਦਘਾਟਨ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਸਚਿਨ ਸਮਿਆਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਲੱਬ ਦੇ ਸਰਪ੍ਰਸਤ ਗੁਰਨਾਮ ਸਿੰਘ ਗਾਮਾ, ਪ੍ਰਧਾਨ ਹਰਜੋਤ ਸਿੰਘ, ਕਲੱਬ ਦੇ ਮੈਂਬਰਾਂ ਅਤੇ ਸਮੂਹ ਪਿੰਡ ਵਾਸੀਆਂ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ ਦਾ ਹੌਸਲਾ ਅਫ਼ਜ਼ਾਈ ਕੀਤੀ। ਸਚਿਨ ਸਮਿਆਲ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਟੁੱਟ ਹਿੱਸਾ ਹਨ ਤੇ ਖੇਡਾਂ ਸਾਨੂੰ ਜੀਵਨ ਵਿੱਚ ਬਹੁਤ ਕੁੱਝ ਸਿਖਾਉਂਦੀਆਂ ਹਨ। ਖੇਡ ਵਿੱਚ ਹਾਰ-ਜਿੱਤ ਲੱਗੀ ਰਹਿੰਦੀ ਹੈ, ਇਸ ਲਈ ਨਿਰਾਸ਼ ਹੋਣ ਦੀ ਲੋੜ ਨਹੀਂ, ਸਗੋਂ ਆਪਣੀਆਂ ਗ਼ਲਤੀਆਂ ਅਤੇ ਕਮਜ਼ੋਰੀਆਂ ਨੂੰ ਸੁਧਾਰ ਕੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦੀ ਲੋੜ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਦਾ ਮਨੋਬਲ ਵਧਾਉਂਦਿਆਂ ਕਿਹਾ ਕਿ ਤੁਸੀਂ ਸਾਰੇ ਦੇਸ਼ ਦਾ ਆਉਣ ਵਾਲਾ ਭਵਿੱਖ ਹੋ। ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਵਿਧਾਵਾਂ ਵਿੱਚ ਅੱਗੇ ਵਧਣ ਲਈ ਲਗਾਤਾਰ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਲਈ ਹਰ ਖੇਤਰ ਵਿੱਚ ਅੱਗੇ ਵਧ ਕੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰੋ। ਸਚਿਨ ਸਮਿਆਲ ਨੇ ਸਾਰੇ ਖਿਡਾਰੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਅਤੇ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਭਵਿੱਖ ਵਿੱਚ ਨੈਸ਼ਨਲ ਵਰਗੇ ਵੱਡੇ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਕਲਾ ਦਾ ਪ੍ਰਦਰਸ਼ਨ ਕਰ ਸਕਣ ਅਤੇ ਆਪਣੇ ਪਰਿਵਾਰ ਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਵਿਕਾਸ ਮਨਕੋਟੀਆ, ਸੂਰਤ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਬਾਬਾ ਬਖ਼ਸ਼ੀਸ਼ ਸਿੰਘ, ਸੂਬੇਦਾਰ ਵਿਕਰਮ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।