ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਦੀ ਹੋਈ ਆਨਲਾਈਨ ਜੂਮ-ਮੀਟਿੰਗ
ਗੌਰਮਿੰਟ ਟੀਚਰਜ ਯੂਨੀਅਨ ਦੇ ਜਿਲ੍ਹਾ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਦੀ ਹੋਈ ਆਨਲਾਈਨ ਜੂਮ-ਮੀਟਿੰਗ
Publish Date: Thu, 05 Feb 2026 03:44 PM (IST)
Updated Date: Thu, 05 Feb 2026 03:47 PM (IST)

ਕਮਲ, ਪੰਜਾਬੀ ਜਾਗਰਣ, ਹਰਿਆਣਾ: ਅਧਿਆਪਕਾਂ ਦੀ ਸ਼ਿਰਮੌਰ ਜੱਥੇਬੰਦੀ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹੇ ਦੇ ਅਹੁਦੇਦਾਰਾਂ ਦੀ ਹੋਈ ਆਨਲਾਈਨ ਜੂਮ-ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਪਿਛਲੇ ਸਮੇਂ ਹੋਏ ਐਕਸ਼ਨਾਂ ਦਾ ਲੇਖਾ-ਜੋਖਾ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਐਕਸ਼ਨਾਂ ਸਬੰਧੀ ਚਰਚਾ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੇ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਜਿਓਂ ਦੀਆਂ ਤਿਓਂ' ਹਨ। ਪੁਰਾਣੀ ਪੈਨਸ਼ਨ ਬਹਾਲ ਕਰਨ, ਟੈੱਟ ਦੀ ਬੇਲੋੜੀ ਸ਼ਰਤ ਖਤਮ ਕਰਨਾ, ਮਹਿੰਗਾਈ ਭੱਤੇ ਅਤੇ ਪੇਅ-ਕਮਿਸ਼ਨ ਦੇ ਬਕਾਏ, ਐੱਸਐੱਸਏ ਤੇ ਰਮਸਾ ਅਧਿਆਪਕਾਂ ਦੀ ਸਰਵਿਸ ਜੋੜਨ ਸਬੰਧੀ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਪੱਕੇ ਕਰਨ, ਕੱਟੇ 37 ਭੱਤੇ ਅਤੇ ਏਸੀਪੀ ਬਹਾਲ ਕਰਨ, ਪੈਨਸ਼ਨਰਾਂ ਲਈ 2.59 ਗੁਣਾਂਕ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ, ਕੇਂਦਰੀ ਪੇਅ-ਕਮਿਸ਼ਨ ਰੱਦ ਕਰਨ ਅਤੇ ਕਈ ਹੋਰ ਹੱਕੀ ਅਤੇ ਜਾਇਜ਼ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਅਤੇ ਮੁਲਾਜ਼ਮ-ਪੈਨਸ਼ਨਰ ਵਰਗ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਮੀਟਿੰਗ ਵਿਚ ਜਸਵੰਤ ਸਿੰਘ, ਅਮਰ ਸਿੰਘ, ਸੰਜੀਵ ਧੂਤ ਅਤੇ ਪ੍ਰਿੰਸ ਗੜਦੀਵਾਲਾ ਨੇ ਕਿਹਾ ਕਿ 12 ਫਰਵਰੀ ਨੂੰ ਕੇਂਦਰੀ ਟ੍ਰੇਡ ਯੂਨੀਅਨਾਂ ਦੀ ਹੜਤਾਲ, ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਅਤੇ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਦੇ ਆਉਣ ਵਾਲੇ ਐਕਸ਼ਨਾਂ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕਰੇਗੀ ਅਤੇ ਸਰਕਾਰ ਨੂੰ ਆਪਣੀ ਤਾਕਤ ਦਿਖਾਈ ਜਾਵੇਗੀ। ਮੀਟਿੰਗ ਵਿਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਕੇ ਉਨ੍ਹਾਂ ਨਾਲ ਕੀਤੇ ਚੋਣ ਵਾਅਦੇ ਪੂਰਾ ਕਰੇ। ਇਸ ਮੌਕੇ ਪ੍ਰਿਤਪਾਲ ਸਿੰਘ ਚੌਟਾਲਾ, ਜਸਵੰਤ ਸਿੰਘ, ਅਮਰ ਸਿੰਘ, ਸੰਜੀਵ ਧੂਤ, ਪ੍ਰਿੰਸ ਗੜਦੀਵਾਲਾ, ਪਵਨ ਕੁਮਾਰ, ਪਰਮਜੀਤ ਕਾਤਿਬ, ਨਰਿੰਦਰ ਅਜਨੋਹਾ, ਕਮਲਦੀਪ ਸਿੰਘ, ਰਜਤ ਮਹਾਜਨ, ਅਸ਼ਵਨੀ ਕੁਮਾਰ ਰਾਣਾ, ਉਂਕਾਰ ਸਿੰਘ, ਅਨੁਪਮ ਰਤਨ, ਰਣਵੀਰ ਸਿੰਘ, ਰਜੇਸ਼ ਅਰੋੜਾ, ਉਮੇਸ਼ ਕੁਮਾਰ, ਸਰਬਜੀਤ ਸਿੰਘ, ਵਿਕਾਸ ਸ਼ਰਮਾ, ਅਸ਼ੋਕ ਕੁਮਾਰ, ਗੁਰਚਰਨ ਸਿੰਘ, ਅਮਰਜੀਤ ਸਿੰਘ, ਸਚਿਨ ਕੁਮਾਰ, ਚਮਨ ਲਾਲ, ਬਲਵਿੰਦਰ ਸਿੰਘ ਅਤੇ ਸ਼ਸ਼ੀਕਾਂਤ ਆਦਿ ਹਾਜ਼ਰ ਸਨ।