ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸੇਵਾ ਸੋਸਾਇਟੀ (ਰਜਿ:) ਨਿਊ ਕਲੋਨੀ ਚੌਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 649ਵਾਂ ਪ੍ਰਕਾਸ਼ ਪੁਰਬ ਮਨਾਇਆ
Publish Date: Thu, 05 Feb 2026 03:46 PM (IST)
Updated Date: Thu, 05 Feb 2026 03:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਗੁਰਦੁਆਰਾ ਸੇਵਾ ਸੋਸਾਇਟੀ (ਰਜਿ:) ਨਿਊ ਕਾਲੋਨੀ ਚੌਹਾਲ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ649ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਵਿਚ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ। ਜਿਸ ਵਿਚ ਰਾਗੀ ਜਥਿਆਂ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਲੰਬੜਦਾਰ ਪਰਮਜੀਤ ਸਿੰਘ ਪਿੰਡ ਬਾਹਲਾ ਨੂੰ ਹਾਜ਼ਰੀ ਲਗਵਾਉਣ ਦਾ ਸੁਭਾਗ ਪ੍ਰਾਪਤ ਹੋਇਆ। ਲੰਬੜਦਾਰ ਪਰਮਜੀਤ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਉਪਰੰਤ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਸਰਦਾਰ ਪਰਮਜੀਤ ਸਿੰਘ ਲੰਬੜਦਾਰ ਪਿੰਡ ਬਾਹਲਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਹਣ ਸਿੰਘ ਬਲਦੇਵ ਸਿੰਘ, ਸੰਤੋਖ ਸਿੰਘ, ਜੀਵਨ ਸਿੰਘ, ਪ੍ਰਧਾਨ ਮਨਪ੍ਰੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।