ਰਾਹੁਲ ਗਾਂਧੀ ਵੱਲੋਂ ਬਿੱਟੂ ਨੂੰ ਅਪਸ਼ਬਦ ਕਹਿਣਾ ਮੰਦਭਾਗਾ : ਖੁਰਾਣਾ
ਰਾਹੁਲ ਗਾਂਧੀ ਵਲੋਂ ਬਿੱਟੂ ਨੂੰ ਅਪਸ਼ਬਦ ਕਹਿਣਾ ਮੰਦਭਾਗਾ " ਖੁਰਾਣਾ "
Publish Date: Thu, 05 Feb 2026 04:57 PM (IST)
Updated Date: Thu, 05 Feb 2026 04:59 PM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਲੋਕ ਸਭਾ ਸੈਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕੇਂਦਰ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਅਪਸ਼ਬਦ ਬੋਲਣਾ ਬਹੁਤ ਮੰਦਭਾਗਾ ਹੈ ਜਿਸਦੀ ਭਾਰਤੀਆਂ ਜਨਤਾ ਪਾਰਟੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਕਰਦੀ ਹੈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਹਲਕਾ ਉੜਮੁੜ ਟਾਂਡਾ ਇਕਾਈ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਜ਼ਿਲ੍ਹਾ ਪਲੈਨਿੰਗ ਬੋਰਡ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸਟੇਟ ਕਾਰਜਕਾਰਨੀ ਮੈਂਬਰ ਜਵਾਹਰ ਖੁਰਾਣਾ ਨੇ ਕੀਤਾ। ਇਸ ਮੌਕੇ ਭਾਜਪਾ ਆਗੂ ਬਗੀਚਾ ਸਿੰਘ ਦੇ ਘਰ ਟਾਂਡਾ ਵਿਖੇ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਸਾਬਕਾ ਚੇਅਰਮੈਨ ਜਵਾਹਰ ਲਾਲ ਖੁਰਾਣਾ ਨੇ ਕਿਹਾ ਕਿ ਭਾਜਪਾ ਦੇ ਬਹੁਤ ਹੀ ਸਨਮਾਨਯੋਗ ਨੇਤਾ ਅਤੇ ਕੇਂਦਰੀ ਰੇਲ ਮੰਤਰੀ ਦੇ ਖਿਲਾਫ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਬਰਤੀ ਭੈੜੀ ਭਾਸ਼ਾ ਕਾਰਨ ਭਾਜਪਾ ਵਰਕਰਾਂ ਵਿੱਚ ਰੋਸ ਹੈ। ਕੇਂਦਰੀ ਮੰਤਰੀ ਭਗਵੰਤ ਰਵਨੀਤ ਸਿੰਘ ਬਿੱਟੂ ਜੋ ਇੱਕ ਸਰਦਾਰ ਹੈ ਨੂੰ ਗੱਦਾਰ ਕਹਿਣਾ ਬਹੁਤ ਹੀ ਮੰਦਭਾਗਾ ਹੈ ਜੋ ਇੱਕ ਨੈਸ਼ਨਲ ਪਾਰਟੀ ਦੇ ਸੀਨੀਅਰ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ। ਰਵਨੀਤ ਸਿੰਘ ਬਿੱਟੂ ਇੱਕ ਅਜਿਹੇ ਨੇਤਾ ਹਨ ਜੋ ਹਮੇਸ਼ਾ ਹੀ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ ਅਤੇ ਉੰਨਾਂ ਦਾ ਸਾਰਾ ਜੀਵਨ ਹੀ ਰਾਜਨੀਤੀ ਵਿੱਚ ਨਿਕਲਿਆ ਹੈ। ਰਵਨੀਤ ਬਿੱਟੂ ਰਾਜਨੀਤੀ ਵਿੱਚ ਇੱਕ ਸਨਮਾਨਯੋਗ ਚੇਹਰਾ ਹੈ ਪਰੰਤੂ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਵੱਲੋਂ ਵਰਤੀ ਗਈ ਮਾੜੀ ਸ਼ਬਦਾਵਲੀ ਨਿੰਦਣਯੋਗ ਹੈ। ਉਨ੍ਹਾਂ ਮੀਟਿੰਗ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕੇਂਦਰ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਸਾਬਕਾ ਚੇਅਰਮੈਨ ਬਗੀਚਾ ਸਿੰਘ, ਹਰਭਜਨ ਸਿੰਘ ਸੈਣੀ, ਜੁਗਰਾਜ ਸਿੰਘ, ਵਿੱਕੀ ਮਦਾਨ ,ਪਵਨ ਕੁਮਾਰ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।