ਜੀਆਰਡੀ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਜੀਆਰਡੀ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 06 Feb 2026 03:28 PM (IST)
Updated Date: Fri, 06 Feb 2026 03:32 PM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਰਜਿਸਟਰ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਜੀਆਰਡੀ ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਦੇ ਜੀਐਨਐਮ ਸਾਲ ਤੀਸਰਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਰੇਨੂ ਬਾਲਾ ਅਤੇ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਦੱਸਿਆ ਕਿ ਜਿੱਥੇ ਸਾਡੇ ਨਰਸਿੰਗ ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਚੰਗੇ ਨੰਬਰ ਲੈ ਕੇ ਪਾਸ ਹੋਈਆਂ ਹਨ ਉੱਥੇ ਕਮਲਪ੍ਰੀਤ ਕੌਰ, ਸੁਖਵੀਰ ਕੌਰ, ਕਿਰਨਪ੍ਰੀਤ, ਪਰਵੀਨ ਕੌਰ, ਨੇਹਾ ਦੇਵੀ, ਕਜਲੀ ਆਦਿ ਨੇ ਕਲਾਸ ਵਿਚੋਂ ਚੰਗੇ ਨੰਬਰ ਲੈ ਕੇ ਜਿੱਥੇ ਆਪਣੀ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਉੱਥੇ ਜੀਆਰਡੀ ਵਿਦਿਅਕ ਸੰਸਥਾ ਦਾ ਨਾਮ ਵੀ ਰੋਸ਼ਨ ਕੀਤਾ ਹੈ। ਇਸ ਮੌਕੇ ਉਨਾਂ ਸਾਰੇ ਹੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸੰਸਥਾ ਦੇ ਮੁੱਖ ਪ੍ਰਬੰਧਕ ਪ੍ਰਦੀਪ ਕੌਰ, ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ, ਮੈਨੇਜਰ ਸਰਬਜੀਤ ਸਿੰਘ ਮੋਮੀ ਅਤੇ ਬਾਕੀ ਸਾਰੇ ਸਟਾਫ਼ ਨੇ ਵੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਨਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਰੇਨੂ ਬਾਲਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀ ਵਧੀਆ ਤਰੀਕੇ ਨਾਲ ਆਪਣੀ ਪੜ੍ਹਾਈ ਕਰਨ ਤੇ ਆਪਣਾ ਆਪਣੇ ਕਾਲਜ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਦੁਨੀਆਂ ਵਿਚ ਚਮਕਾਉਣ।