ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸਫ਼ਾਈ ਤੇ ਸਮਾਜਿਕ ਜਾਗਰੂਕਤਾ ਮੁਹਿੰਮ ਚਲਾਈ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵੱਲੋਂ ਸਫ਼ਾਈ ਤੇ ਸਮਾਜਿਕ ਜਾਗਰੂਕਤਾ ਮੁਹਿੰਮ ਦਾ ਆਯੋਜਨ
Publish Date: Fri, 06 Feb 2026 03:29 PM (IST)
Updated Date: Fri, 06 Feb 2026 03:32 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੀ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਇਕਾਈ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਸਫ਼ਾਈ ਅਤੇ ਸਮਾਜਿਕ ਜਾਗਰੂਕਤਾ ਮੁਹਿੰਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਮੁਹਿੰਮ ਵਾਈਸ ਚਾਂਸਲਰ ਡਾ. ਚੰਦਰ ਮੋਹਨ ਦੀ ਅਗਵਾਈ ਹੇਠ ਅਤੇ ਬੀ.ਐੱਡ. ਕਾਲਜ ਦੇ ਪ੍ਰਿੰਸੀਪਲ ਡਾ. ਪੱਲਵੀ ਪੰਡਿਤ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਦੌਰਾਨ ਐਨਐਸਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਹਿੰਮ ਦੇ ਤਹਿਤ ਕਲਾਸਰੂਮਾਂ, ਯੂਨੀਵਰਸਿਟੀ ਦੇ ਮੈਦਾਨਾਂ ਅਤੇ ਕੰਟੀਨ ਦੇ ਆਲੇ ਦੁਆਲੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ, ਨਾਗਰਿਕ ਜ਼ਿੰਮੇਵਾਰੀ ਅਤੇ ਸਮਾਜਿਕ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ। ਇਸ ਮੁਹਿੰਮ ਦਾ ਤਾਲਮੇਲ ਐਨਐਸਐਸ ਕੋਆਰਡੀਨੇਟਰ ਡਾ. ਪੂਜਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸਾਫ਼ ਅਤੇ ਸਿਹਤਮੰਦ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਰਹੇ।