ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਬ੍ਰੈਸਟ ਤੇ ਸਰਵਾਈਕਲ ਕੈਂਸਰ ਰੋਕਥਾਮ ਬਾਰੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਬ੍ਰੈਸਟ ਅਤੇ ਸਰਵਾਇਕਲ ਕੈਂਸਰ ਰੋਕਥਾਮ ਬਾਰੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
Publish Date: Sat, 07 Feb 2026 03:38 PM (IST)
Updated Date: Sat, 07 Feb 2026 03:41 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਸ਼ਵ ਕੈਂਸਰ ਦਿਵਸ ਦੇ ਮੌਕੇ ‘ਤੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਮੈਡੀਕਲ ਰੇਡੀਓਲੋਜੀ ਐਂਡ ਇਮੇਜਿੰਗ ਟੈਕਨਾਲੋਜੀ ਵੱਲੋਂ ਬ੍ਰੈਸਟ ਅਤੇ ਬੱਚੇਦਾਨੀ (ਸਰਵਾਇਕਲ) ਕੈਂਸਰ ਦੀ ਰੋਕਥਾਮ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਵਿਭਾਗ ਦੀ ਮੁਖੀ ਡਾ. ਸੁਖਮੀਤ ਕੌਰ ਬੇਦੀ ਦੀ ਅਗਵਾਈ ਹੇਠ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਫੋਰਟਿਸ ਹਸਪਤਾਲ, ਮੋਹਾਲੀ ਦੀ ਸੀਨੀਅਰ ਗਾਇਨੀਕੋਲੋਜਿਸਟ ਡਾ. ਸ਼ਵੇਤਾ ਤਹਲਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਐਚਪੀਵੀ ਟੀਕੇ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬ੍ਰੈਸਟ ਕੈਂਸਰ ਦੇ ਸ਼ੁਰੂਆਤੀ ਲੱਛਣਾਂ, ਸਮੇਂ ਸਿਰ ਜਾਂਚ ਅਤੇ ਜਾਗਰੂਕਤਾ ਦੀ ਅਹਿਮੀਅਤ ‘ਤੇ ਵੀ ਚਾਨਣਾ ਪਾਇਆ।
ਡਾ. ਸ਼ਵੇਤਾ ਤਹਲਾਨ ਨੇ ਕਿਹਾ ਕਿ ਸਮੇਂ ਸਿਰ ਟੀਕਾਕਰਨ, ਨਿਯਮਤ ਸਿਹਤ ਜਾਂਚ ਅਤੇ ਸਹੀ ਜਾਣਕਾਰੀ ਰਾਹੀਂ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਕਾਫ਼ੀ ਹੱਦ ਤੱਕ ਬਚਾਅ ਕੀਤਾ ਜਾ ਸਕਦਾ ਹੈ। ਇਸ ਮੌਕੇ ‘ਤੇ ਡਾ. ਸੁਖਮੀਤ ਕੌਰ ਬੇਦੀ ਨੇ ਡਾ. ਸ਼ਵੇਤਾ ਤਹਲਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਰਹੀ। ਸੈਮੀਨਾਰ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਦੀ ਵੱਡੀ ਗਿਣਤੀ ਹਾਜ਼ਰ ਰਹੀ।