ਬੀਤ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ : ਪ੍ਰਦੀਪ ਰੰਗੀਲਾ
ਬੀਤ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ
Publish Date: Sat, 07 Feb 2026 05:10 PM (IST)
Updated Date: Sat, 07 Feb 2026 05:11 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਮਨਾਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਅੱਜ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਬੀਜੇਪੀ ਬੀਤ ਮੰਡਲ ਦੇ ਸਾਬਕਾ ਪ੍ਰਧਾਨ ਪ੍ਰਦੀਪ ਰੰਗੀਲਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਗੰਭੀਰ ਬਣੀ ਹੋਈ ਹੈ ਨਿੱਤ ਦਿਨ ਕਤਲ, ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ ਪਰ ਸਰਕਾਰ ਕੁਝ ਨਹੀਂ ਕਰ ਰਹੀ। ਪ੍ਰਦੀਪ ਰੰਗੀਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਚੱਪੇ ਚੱਪੇ ਤੇ ਪੁਲਿਸ ਤਾਇਨਾਤ ਕੀਤੀ ਗਈ ਸੀ ਪਰ ਆਮ ਜਨਤਾ ਨੂੰ ਸੁਰੱਖਿਆ ਦੇਣ ਵੇਲੇ ਪੁਲਿਸ ਦੀ ਨਫਰੀ ਘੱਟ ਜਾਦੀ ਹੈ। ਮੁੱਖ ਮੰਤਰੀ ਦੀ ਫੇਰੀ ਤੋਂ ਬਾਅਦ ਅਜ ਬੀਤ ਇਲਾਕੇ ਦੇ ਪਿੰਡ ਮਹਿੰਦਵਾਣੀ ਵਿਚ 62 ਸਾਲ ਦੀ ਔਰਤ ਦਾ ਕਤਲ ਕਰ ਦਿੱਤਾ ਗਿਆ ਜੋਂ ਕਿ ਸਰਕਾਰ ਦੀ ਆਮ ਜਨਤਾ ਦੀ ਸੁਰੱਖਿਆ ਲਈ ਵਚਨਬੱਧਤਾ ਦਰਸਾਉਂਦਾ ਹੈ। ਪ੍ਰਦੀਪ ਰੰਗੀਲਾ ਨੇ ਕਿਹਾ ਸਰਕਾਰ ਬੀਤ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਚੌਕੀ ਬੀਣੇਵਾਲ ਵਿਚ ਮੁਲਾਜ਼ਮਾਂ ਦੀ ਨਫ਼ਰੀ ਨੂੰ ਵਧਾਵੇ।