ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
ਦਸੂਹਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਨਜਾਇਜ਼ ਪਿਸਟਲ ਸਮੇਤ ਨੌਜਵਾਨ ਕਾਬੂ
Publish Date: Sun, 08 Feb 2026 03:33 PM (IST)
Updated Date: Sun, 08 Feb 2026 03:35 PM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਦਸੂਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਨਾਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਉਰਫ ਬਾਬਰ, ਪੁੱਤਰ ਕਰਨ ਸਿੰਘ, ਵਾਸੀ ਪੁਰਾਣਾ ਗਾਲੋਵਾਲ ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਖੰਸ਼ ਬੰਤਾ ਸਿੰਘ ਕਲੋਨੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੀਆਈਏ ਸਟਾਫ ਹੁਸ਼ਿਆਰਪੁਰ ਦੀ ਟੀਮ ਵੀ ਮੌਕੇ ’ਤੇ ਮੌਜੂਦ ਸੀ। ਨਾਕੇ ਦੌਰਾਨ ਇੱਕ ਕਾਲੇ ਰੰਗ ਦੀ ਮਹਿੰਦਰਾ ਥਾਰ ਗੱਡੀ ਨੂੰ ਰੋਕ ਕੇ ਚੈੱਕ ਕੀਤਾ ਗਿਆ। ਗੱਡੀ ਚਾਲਕ ਰਾਹੁਲ ਉਰਫ ਬਾਬਰ ਦੀ ਘਬਰਾਹਟ ਦੇਖਦੇ ਹੋਏ ਪੁਲਿਸ ਨੂੰ ਸ਼ੱਕ ਹੋਇਆ, ਜਿਸ ’ਤੇ ਉਸਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਕਥਿਤ ਤੌਰ ’ਤੇ ਇੱਕ ਦੇਸੀ ਨਜਾਇਜ਼ ਪਿਸਟਲ ਅਤੇ 6 ਜਿੰਦਾ ਰੌਂਦ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।