ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸੈਮੀਨਾਰ 15 ਨੂੰ
ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸੈਮੀਨਾਰ 15 ਨੂੰ
Publish Date: Sun, 08 Feb 2026 03:39 PM (IST)
Updated Date: Sun, 08 Feb 2026 03:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਬਾਰੇ ਸੈਮੀਨਾਰ 15 ਨੂੰ ਭੂੰਗਾ ਦੇ ਸਟਰੈਸ ਅਸਟੇਟ ਵਿਖੇ ਸੰਸਥਾ ਪਹਿਲ ਵੱਲੋਂ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਮੈਨੇਜਰ ਫਕੀਰ ਸਿੰਘ ਸਹੋਤਾ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਪੰਜਾਬ ਦੇ ਉੱਗੇ ਪੱਤਰਕਾਰ ਹਮੀਰ ਸਿੰਘ ਅੱਗੇ ਸੰਸਥਾਪਕ ਪੁਲਾਂਗ ਚੈਨਲ ਅਤੇ ਡਾਕਟਰ ਪਿਆਰੇ ਲਾਲ ਗਰਗ ਅਤੇ ਉੱਗੇ ਸਾਬਕਾ ਰਜਿਸਟਰਾਰ ਬਾਬਾ ਫਰੀਦਮੈਡੀਕਲ ਯੂਨੀਵਰਸਿਟੀ ਉਹ ਆਪਣੇ ਵਿਚਾਰ ਰੱਖਣਗੇ, ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ, ਵੱਖ-ਵੱਖ ਜਿਲ੍ਹਿਆਂ ਤੋਂ ਆਏ ਹੋਏ ਪੰਜਾਬ ਹਿਤੈਸ਼ੀ ਲੋਕ ਅਤੇ ਵਿਦਵਾਨ ਲੋਕਾਂ ਨਾਲ ਵਿਚਾਰ ਚਰਚਾ ਕਰਨਗੇ। ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ ਵਾਲੇ ਇਹਨਾਂ ਸਾਰੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕਰਨਗੇ। ਇਸ ਮੌਕੇ ਰਿਟਾਇਰਡ ਏਜੀਐਮ ਪੰਜਾਬ ਨੈਸ਼ਨਲ ਬੈਂਕ ਤਰਸੇਮ ਸਿੰਘ ਜੱਸੋਵਾਲ ਇਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪੰਜਾਬ ਦੇ ਸ਼ੁੱਭ ਚਿੰਤਕਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਜਾਂਦਾ ਹੈ।