ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਬੀਕਾਮ ਵਿਦਿਆਰਥੀਆਂ ਵੱਲੋਂ ਸੋਨਾਲੀਕਾ ਪਲਾਂਟ ਦਾ ਵਿਦਿਅਕ ਦੌਰਾ
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਬੀ.ਕਾਮ. ਵਿਦਿਆਰਥੀਆਂ ਵੱਲੋਂ ਸੋਨਾਲੀਕਾ ਪਲਾਂਟ ਦਾ ਵਿਦਿਅਕ ਉਦਯੋਗਿਕ ਦੌਰਾ
Publish Date: Sun, 08 Feb 2026 03:54 PM (IST)
Updated Date: Sun, 08 Feb 2026 03:56 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਬੀ.ਕਾਮ. ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ (ਸੋਨਾਲੀਕਾ) ਦੇ ਨਿਰਮਾਣ ਪਲਾਂਟ ਦਾ ਵਿਦਿਅਕ ਉਦਯੋਗਿਕ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਣਜ, ਨਿਰਮਾਣ ਅਤੇ ਬਿਜ਼ਨਸ ਦੇ ਖੇਤਰ ਵਿੱਚ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਹੇਠ ਵਣਜ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਦੀ ਅਗਵਾਈ ਵਿੱਚ ਇਹ ਦੌਰਾ ਕਰਵਾਇਆ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਸੋਨਾਲੀਕਾ ਦੇ ਉਦਯੋਗਿਕ ਉਤਪਾਦਨ ਪ੍ਰਕਿਰਿਆ, ਸਪਲਾਈ ਚੇਨ ਪ੍ਰਬੰਧਨ, ਗੁਣਵੱਤਾ ਨਿਯੰਤਰਣ ਅਤੇ ਆਧੁਨਿਕ ਨਿਰਮਾਣ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਉਦਯੋਗਿਕ ਵਿਕਾਸ ਵਿੱਚ ਸੋਨਾਲੀਕਾ ਦੀ ਕਾਰਜਕੁਸ਼ਲਤਾ ਅਤੇ ਮਾਰਕੀਟ ਗਤੀਸ਼ੀਲਤਾ ਬਾਰੇ ਵੀ ਵਿਸਥਾਰ ਨਾਲ ਸਮਝਾਇਆ ਗਿਆ। ਇਸ ਮੌਕੇ ਵਣਜ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਦੇ ਨਾਲ ਪਲੇਸਮੈਂਟ ਸੈੱਲ ਦੇ ਇੰਚਾਰਜ ਡਾ. ਸਚਿਨ, ਪ੍ਰੋ. ਈਸ਼ਾ ਅਤੇ ਪ੍ਰੋ. ਹਰਜੋਤ ਕੌਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਨੇ ਉਦਯੋਗਿਕ ਗੱਲਬਾਤ ਦੌਰਾਨ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਭਵਿੱਖੀ ਕਰੀਅਰ ਲਈ ਪ੍ਰੇਰਿਤ ਕੀਤਾ।