17 ਨੂੰ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਦਫਤਰੀ ਮੁਲਾਜ਼ਮ
17 ਫਰਵਰੀ ਨੂੰ ਸਿੱਖਿਆਂ ਭਵਨ ਦਾ ਘਿਰਾਓ ਕਰਨਗੇ ਦਫਤਰੀ ਮੁਲਾਜਮ
Publish Date: Tue, 10 Feb 2026 05:45 PM (IST)
Updated Date: Wed, 11 Feb 2026 04:05 AM (IST)

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ: 20 ਸਾਲਾਂ ਦੀ ਨੋਕਰੀ ਤੋਂ ਬਾਅਦ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ 50000 ਤੋਂ 19000 ਕਰਨ ਦੀ ਤਿਆਰੀ ਚ ਮੁੱਖ ਮੰਤਰੀ ਪੰਜਾਬ ਤਨਖਾਹਾਂ ਘਟਾਉਣ ਅਤੇ 01.04.2018 ਤੋਂ ਰੈਗੂਲਰ ਆਰਡਰ ਨਾ ਦੇਣ ਦੇ ਰੋਸ ਵਜੋਂ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਤੇ ਚੰਡੀਗੜ੍ਹ ਵੱਲ ਮਾਰਚ ਕਰਨਗੇ ਦਫਤਰੀ ਮੁਲਾਜ਼ਮ ਮੰਤਰੀ ਪ੍ਰੀਸ਼ਦ ਦਾ ਪਾਸ ਨੋਟੀਫਿਕੇਸ਼ਨ 6 ਮਹੀਨਿਆ ਤੋਂ ਸਿੱਖਿਆ ਵਿਭਾਗ ਦੇ ਟੇਬਲਾਂ ਦਾ ਸਿਰਫ ਸ਼ਿੰਗਾਂਰ ਬਣਿਆ। ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤਨਖਾਹਾਂ ਨਾ ਘਟਾਉਣ ਦੇ ਵਾਰ ਵਾਰ ਦੇ ਚੁੱਕੇ ਨੇ ਆਦੇਸ਼ ਪ੍ਰੰਤੂ ਸਿੱਖਿਆ ਵਿਭਾਗ ਮੁਲਾਜ਼ਮਾਂ ਦੀਆ ਤਨਖਾਹਾਂ ਘਟਾ ਕੇ ਸੋਸ਼ਣ ਕਰਨ ਤੇ ਤੁਲਿਆ ਹੋਇਆ ਹੈ। ਵਿੱਤ ਮੰਤਰੀ ਦੇ ਹੁਕਮਾਂ ਅਨੁਸਾਰ 10 ਅਕਤੂਬਰ ਨੂੰ ਸਿੱਖਿਆ ਸਕੱਤਰ ਨੂੰ ਦਿੱਤੇ ਬੇਨਤੀ ਪੱਤਰ ਤੇ ਵੀ 5 ਮਹੀਨਿਆ ਵਿਚ ਨਹੀ ਕੀਤੀ ਕੋਈ ਕਾਰਵਾਈ। ਮਿਤੀ 05.02.2026 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ 08/09/2025 ਨੂੰ ਫੈਸਲਾ ਲੈਣ ਅਤੇ ਉਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆ ਨੂੰ ਨਿਰਦੇਸ਼ ਜ਼ਾਰੀ ਕਰਨ ਦੇ 6 ਮਹੀਨੇ ਬੀਤਣ ਤੇ ਵੀ ਫੈਸਲੇ ’ਤੇ ਕੋਈ ਕਾਰਵਾਈ ਨਾ ਹੋਣਾ ਸੂਬੇ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਚਿਹਰਾ ਸਾਫ ਸਾਫ ਦਰਸਾਉਂਦਾ ਹੈ। ਸਮੱਗਰਾ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਲੈਣ ਦੇ ਬਾਵਜੂਦ ਵੀ 6 ਮਹੀਨਿਆਂ ਵਿੱਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਜ਼ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ, ਜਿਸ ਦੌਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪਰ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੇਣ ਦੀ ਫਾਈਲ ਸਿੱਖਿਆ ਸਕੱਤਰ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ। ਸਾਲ 2018 ਦੋਰਾਨ ਸਿੱਖਿਆ ਵਿਭਾਗ ਦੇ 8886 ਅਧਿਆਪਕਾਂ ਨੂੰ ਸਰਕਾਰ ਵੱਲੋਂ ਰੈਗੂਲਰ ਕੀਤਾ ਗਿਆ ਸੀ, ਉਸ ਸਮੇਂ ਦਫ਼ਤਰੀ ਕਰਮਚਾਰੀਆਂ ਨੂੰ ਅਣਗੋਲਿਆ ਕੀਤਾ ਗਿਆ । ਦਫ਼ਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਵਿਤਕਰੇ ਖਿਲਾਫ ਮਾਨਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਅਦਾਲਤ ਵੱਲੋਂ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਿਤਕਰੇ ਤੇ ਪੂਰੀ ਝਾੜ ਪਾਈ। ਉਸ ਸਮੇਂ ਦੇ ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਅਦਾਲਤ ਵਿੱਚ ਪੇਸ਼ ਹੋ ਕੇ ਮੰਨਿਆ ਕਿ ਇਹ ਵਿਭਾਗੀ ਗਲਤੀ ਹੈ ਇਸਨੂੰ ਦਰੁਸਤ ਕਰਕੇ ਅਧਿਆਪਕਾਂ ਦੀ ਤਰਜ ਤੇ ਸਮਾਨਤਾ ਦੇ ਅਧਿਕਾਰ ਅਨੁਸਾਰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਫਿਰ ਰੈਗੂਲਰ ਦਾ ਨੋਟੀਫ਼ਿਕੇਸ਼ਨ ਕਰਨ ਸਮੇਂ ਅਦਾਲਤ ਦੀਆ ਕੀਤੀਆਂ ਟਿੱਪਣੀਆਂ ਨੂੰ ਦਰਕਿਨਾਰ ਕਰਦੇ ਹੋਏ ਫੈਸਲੇ ਨੂੰ ਤੋੜ ਮਰੋੜ ਕੇ ਕੀਤਾ ਗਿਆ ਜੋ ਕਿ ਅੱਜ ਤੱਕ ਲਾਗੂ ਨਹੀਂ ਹੋਇਆ। ਪ੍ਰੈਸ ਨੂੰ ਸਰਵ ਸਿੱਖਿਆ ਅਭਿਆਨ, ਮਿਡ-ਡੇ-ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਸ ਐਸ ਏ / ਐਮ ਡੀ ਐਮ ਯੂਨੀਅਨ ਦੇ ਆਗੂ ਸੰਜੀਵ ਕੁਮਾਰ ਅਤੇ ਡਾਟਾ ਐਂਟਰੀ ਉਪਰੇਟਰ ਯੂਨੀਅਨ ਦੇ ਆਗੂ ਵਰੁਣ ਜੈਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਨਾਲ ਮੀਟਿੰਗਾਂ ਦੋਰਾਨ ਮੰਗਾਂ ’ਤੇ ਸਹਿਮਤੀ ਕਰਦੀ ਹੈ ਪਰ ਮੰਗਾਂ ਲਾਗੂ ਨਹੀਂ ਹੋ ਰਹੀਆਂ, ਜਿਸ ਕਰ ਕੇ ਸਮੂਹ ਮੁਲਾਜ਼ਮ ਵਰਗ ਵਿਚ ਸਰਕਾਰ ਪ੍ਰਤੀ ਰੋਸ ਹੈ। ਦਫ਼ਤਰੀ ਮੁਲਾਜ਼ਮ 01-04-2018 ਤੋਂ ਰੈਗੂਲਰ ਆਰਡਰ ਦੇਣ ਦੀ ਮੰਗ, ਤਨਖਾਹਾਂ ਨਾ ਘਟਾਉਣ ਦੀ ਮੰਗ ਅਤੇ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਨੂੰ ਵੀ ਨਾਲ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 17 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਅਤੇ ਡੀ.ਪੀ.ਆਈ ਦਫਤਰ ਦਾ ਘਿਰਾੳ ਕਰਨਗੇ ਅਤੇ ਮੰਗਾਂ ਤੇ ਠੋਸ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ ਵੀ ਮਾਰਚ ਕਰਨਗੇ। ਇਸ ਮੌਕੇ ਕੰਚਨ ਬਾਲਾ, ਧੀਰਜ ਕੁਮਾਰ, ਗੋਪਾਲ, ਗੁਰਵਿੰਦਰ ਸਿੰਘ, ਅਮਿਤ ਸੈਣੀ, ਰੀਨਾ, ਜਗਦੀਪ ਕੌਰ, ਸੁਖਦੀਪ ਕੌਰ ਹਾਜਰ ਸਨ।