ਜਿੰਪਾ ਨੇ ਢੋਲਣਵਾਲ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਵਿਧਾਇਕ ਜਿੰਪਾ ਨੇ 41 ਲੱਖ ਦੀ ਲਾਗਤ ਨਾਲ ਢੋਲਣਵਾਲ ਖੇਡ ਮੈਦਾਨ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Publish Date: Tue, 10 Feb 2026 06:05 PM (IST)
Updated Date: Wed, 11 Feb 2026 04:06 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਢੋਲਣਵਾਲ ਵਿਚ 41 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਖੇਡ ਮੈਦਾਨ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਉਪਲਬੱਧ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਖੇਡ ਮੈਦਾਨ ਦੇ ਨਿਰਮਾਣ ਨਾਲ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਦੇ ਲਈ ਯੋਗ ਸਥਾਨ ਮਿਲੇਗਾ, ਜਿਸ ਨਾਲ ਉਨ੍ਹਾਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਨੌਜਵਾਨ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਵਧਣਗੇ। ਵਿਧਾਇਕ ਨੇ ਦੱਸਿਆ ਕਿ ਪ੍ਰਸਤਾਵਿਤ ਖੇਡ ਮੈਦਾਨ ਵਿਚ ਆਧੁਨਿਕ ਸਹੂਲਤਾਂ ਦੇ ਨਾਲ ਚਾਰਦੀਵਾਰੀ, ਬੈਠਣ ਦੀ ਵਿਵਸਥਾ ਅਤੇ ਹੋਰ ਜ਼ਰੂਰੀ ਵਿਕਾਸ ਕਾਰਜ ਕੀਤੇ ਜਾਣਗੇ, ਤਾਂ ਜੋ ਖਿਡਾਰੀਆਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਸਰਪੰਚ ਸੁਰਜੀਤ ਸਿੰਘ, ਅਮਨਦੀਪ, ਪਰਮਿੰਦਰ ਸਿੰਘ, ਓਂਕਾਰ ਸਿੰਘ, ਤਰਸੇਮ ਸਿੰਘ ਅਤੇ ਅਮਰਜੀਤ ਪੰਚ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ। ਸਾਰਿਆਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਦੇ ਸਮੂਚੇ ਵਿਕਾਸ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।