9 ਗ੍ਰਿਫ਼ਤਾਰ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਮਾਮਲਿਆਂ ਵਿੱਚ 9 ਵਿਅਕਤੀ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
Publish Date: Tue, 10 Feb 2026 06:50 PM (IST)
Updated Date: Wed, 11 Feb 2026 04:09 AM (IST)

ਸਟਾਫ ਰਿਪੋਰਟਰ, ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਅਧੀਨ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਕੁਝ ਮਾਮਲਿਆਂ ਵਿੱਚ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਨਸ਼ਾ ਕਰਨ ਵਾਲਾ ਸਮਾਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮਾਡਲ ਟਾਊਨ ਪੁਲਿਸ ਵੱਲੋਂ ਦੋ ਗ੍ਰਿਫਤਾਰ ਪੁਲਿਸ ਮੁਤਾਬਕ ਥਾਣਾ ਮਾਡਲ ਟਾਊਨ ਦੀ ਟੀਮ ਏਐੱਸਆਈ ਅਜਮੇਰ ਸਿੰਘ ਦੀ ਅਗਵਾਈ ਹੇਠ ਭਗਤ ਨਗਰ ਟੀ-ਪੁਆਇੰਟ ‘ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਕਾਰ ਵਿੱਚ ਸਵਾਰ ਪਵਨ ਕੁਮਾਰ ਉਰਫ ਰਾਹੁਲ ਉਰਫ ਕਾਲੀ ਵਾਸੀ ਬਲਵੀਰ ਕਲੋਨੀ ਅਤੇ ਗੌਤਮ ਥਾਪਰ ਉਰਫ ਨਿਤਿਨ ਵਾਸੀ ਤਲਵਾੜਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਪੁਲਿਸ ਨੇ 74 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਟਾਂਡਾ ਪੁਲਿਸ ਵੱਲੋਂ 250 ਕੈਪਸੂਲ ਸਮੇਤ ਇੱਕ ਗ੍ਰਿਫਤਾਰ ਥਾਣਾ ਟਾਂਡਾ ਦੀ ਪੁਲਿਸ ਨੇ ਏਐਸਆਈ ਅਨੀਲ ਕੁਮਾਰ ਦੀ ਅਗਵਾਈ ਹੇਠ ਲਖਵੀਰ ਸਿੰਘ ਉਰਫ ਲੱਕੀ ਵਾਸੀ ਪਿੰਡ ਦਰਿਆ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ 250 ਨੀਲੇ ਰੰਗ ਦੇ ਨਸ਼ੀਲੇ ਕੈਪਸੂਲ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਮੇਹਟੀਆਣਾ ਪੁਲਿਸ ਵੱਲੋਂ ਇੱਕ ਵਿਅਕਤੀ ਕਾਬੂ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਸੰਜੀਵ ਕੁਮਾਰ ਉਰਫ ਬੰਟੀ ਵਾਸੀ ਸਾਹਰੀ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਉਹ ਨਸ਼ੀਲੇ ਪਦਾਰਥ ਦੀ ਵਰਤੋਂ ਕਰਦਾ ਹੋਇਆ ਮਿਲਿਆ, ਜਿਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਗੜ੍ਹਦੀਵਾਲਾ ਪੁਲਿਸ ਵੱਲੋਂ ਡੋਪ ਟੈਸਟ ਪਾਜ਼ੇਟਿਵ ਆਉਣ ‘ਤੇ ਕੇਸ ਥਾਣਾ ਗੜਦੀਵਾਲਾ ਪੁਲਿਸ ਨੇ ਦਵਿੰਦਰ ਉਰਫ ਘੱਦੂ ਵਾਸੀ ਗੜਦੀਵਾਲਾ ਖ਼ਿਲਾਫ਼ ਡੋਪ ਟੈਸਟ ਪਾਜ਼ਿਟਿਵ ਆਉਣ ਦੇ ਆਧਾਰ ‘ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਦਰ ਪੁਲਿਸ ਵੱਲੋਂ ਇੱਕ ਵਿਅਕਤੀ ਗ੍ਰਿਫਤਾਰ ਥਾਣਾ ਸਦਰ ਪੁਲਿਸ ਨੇ ਮੁਖ਼ਬਰ ਦੀ ਸੂਚਨਾ ‘ਤੇ ਸੁਰਿੰਦਰਪਾਲ ਵਾਸੀ ਪਿੰਡ ਮੰਨਣ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕਰਕੇ ਡੋਪ ਟੈਸਟ ਕਰਵਾਇਆ। ਪੁਲਿਸ ਮੁਤਾਬਕ ਰਿਪੋਰਟ ਪਾਜ਼ਿਟਿਵ ਆਉਣ ‘ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇੰਡਸਟਰੀਅਲ ਫੋਕਲ ਪੁਆਇੰਟ ਪੁਰਹੀਰਾਂ ਪੁਲਿਸ ਵੱਲੋਂ ਦੋ ਗ੍ਰਿਫਤਾਰ ਪੁਲਿਸ ਨੇ ਦੱਸਿਆ ਕਿ ਥਾਣਾ ਇੰਡਸਟਰੀਅਲ ਫੋਕਲ ਪੁਆਇੰਟ ਪੁਰਹੀਰਾਂ ਦੀ ਟੀਮ ਨੇ ਬਲਦੇਵ ਰਾਜ ਵਾਸੀ ਬਾਜੀਗਰ ਮੁਹੱਲਾ ਸੁੰਦਰ ਨਗਰ ਅਤੇ ਗੌਰਵ ਵਰਮਾ ਵਾਸੀ ਕੀਰਤੀ ਨਗਰ ਨੂੰ ਨਸ਼ੇ ਦੀ ਹਾਲਤ ਵਿੱਚ ਮਿਲਣ ‘ਤੇ ਕਾਬੂ ਕੀਤਾ ਹੈ। ਦੋਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਚੱਬੇਵਾਲ ਪੁਲਿਸ ਵੱਲੋਂ ਇੱਕ ਗ੍ਰਿਫਤਾਰ ਥਾਣਾ ਚੱਬੇਵਾਲ ਪੁਲਿਸ ਨੇ ਇੰਦਰਜੀਤ ਵਾਸੀ ਬਸੀ ਹਸਤ ਖਾ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ। ਪੁਲਿਸ ਅਨੁਸਾਰ ਉਸ ਕੋਲੋਂ ਲਾਈਟਰ, ਸਿਲਵਰ ਪੇਪਰ ਅਤੇ ਰੋਲ ਕੀਤਾ ਨੋਟ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ’ਤੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸਾਰੇ ਮਾਮਲਿਆਂ ਵਿੱਚ ਅੱਗੇ ਦੀ ਜਾਂਚ ਜਾਰੀ ਹੈ ਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾ ਰਹੀ ਹੈ।