ਜਿੰਪਾ ਨੇ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਵਿਧਾਇਕ ਜਿੰਪਾ ਨੇ ਧੋਬੀ ਘਾਟ ਚੌਂਕ ਤੋਂ ਆਦਮਵਾਲ ਤੱਕ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Publish Date: Tue, 10 Feb 2026 06:58 PM (IST)
Updated Date: Wed, 11 Feb 2026 04:09 AM (IST)
4.20 ਕਰੋੜ ਰੁਪਏ ਦੀ ਲਾਗਤ ਲਾਲ ਹੋਵੇਗਾ ਆਧੁਨਿਕ ਸੜਕ ਨਿਰਮਾਣ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ 4.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧੋਬੀ ਘਾਟ ਚੌਂਕ ਤੋਂ ਆਦਮਵਾਲ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮਹੱਤਵਪੂਰਨ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਜਿਥੇ ਬਿਹਤਰ ਆਵਾਜਾਈ ਸਹੂਲਤ ਮਿਲੇਗੀ ਉਥੇ ਹੀ ਲੰਬੇ ਸਮੇਂ ਤੋਂ ਚੱਲ ਰਹੀ ਸੜਕ ਸਬੰਧੀ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।
ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਕੇਵਲ ਆਵਾਜਾਈ ਅਸਾਨ ਹੋਵੇਗੀ, ਜਦਕਿ ਵਪਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਤੱਕ ਪਹੁੰਚ ਵੀ ਸੁਖਾਲੀ ਬਣੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੜਕ ਦੇ ਨਿਰਮਾਣ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਇਹ ਲੰਬੇ ਸਮੇਂ ਤੱਕ ਟਿਕਾਊ ਰਹੇ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਅਤੇ ਉੱਚ ਮਿਆਰਾਂ ਅਨੁਸਾਰ ਪੂਰਾ ਕੀਤਾ ਜਾਵੇ।
ਵਿਧਾਇਕ ਜਿੰਪਾ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਜਨਤਕ ਸਹੂਲਤਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਰਾਜਨ ਸੈਣੀ, ਸੰਮਤੀ ਮੈਂਬਰ ਰਘੁਵੀਰ ਕੌਰ, ਐਡਵੋਕੇਟ ਸੁਨੀਲ, ਬਲਵਿੰਦਰ ਰਾਣਾ, ਬਲਵਿੰਦਰ ਬੱਗਾ, ਖੁਸ਼ੀਰਾਮ ਧੀਮਾਨ ਅਤੇ ਸਰਪੰਚ ਸਤਪਾਲ ਸੱਤੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਸਾਰੇ ਪਤਵੰਤਿਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸੜਕ ਇਲਾਕੇ ਦੇ ਵਿਕਾਸ ਵਿੱਚ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।