ਗਊਆਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਕੈਂਪ ਲਾਇਆ
ਸ਼੍ਰੀ ਕ੍ਰਿਸ਼ਨ ਗਊਸ਼ਾਲਾ ਵਿਖੇ ਗਊਆਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਕੈਂਪ ਲਗਾਇਆ
Publish Date: Thu, 12 Feb 2026 04:33 PM (IST)
Updated Date: Fri, 13 Feb 2026 04:03 AM (IST)

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਸ਼੍ਰੀ ਕ੍ਰਿਸ਼ਨ ਗਊਸ਼ਾਲਾ ਗੜ੍ਹਸ਼ੰਕਰ ਵਿਖੇ ਡਾ. ਚਮਨ ਲਾਲ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਦੀ ਅਗਵਾਈ ਹੇਠ ਗਊ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਹਾਜ਼ਰ ਸੇਵਾਦਾਰਾਂ ਨੂੰ ਬਿਮਾਰੀਆਂ ਦੇ ਬਚਾਅ ਸਬੰਧੀ ਟੀਕਾਕਰਨ, ਚਿੱਚੜਾਂ ਦੀ ਰੋਕਥਾਮ ਤੇ ਗਊਆਂ ਦੇ ਸੁਚੱਜੇ ਰੱਖ ਰਖਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਗਊਆਂ ਦੀਆਂ ਮੁੱਖ ਬਿਮਾਰੀਆਂ ਅਤੇ ਮੁਸ਼ਕਿਲਾਂ ਅਤੇ ਇਨਾਂ ਦੇ ਬਚਾਅ ਸਬੰਧੀ ਵੀ ਦੱਸਿਆ ਗਿਆ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊਸ਼ਾਲਾ ਨੂੰ 25000 ਰੁਪਏ ਦੀਆਂ ਦਵਾਈਆਂ ਦਿੱਤੀਆਂ ਗਈਆਂ। ਗਊਸ਼ਾਲਾ ਦੇ ਪ੍ਰਧਾਨ ਚੰਦਰਭਾਨ ਰਾਣਾ ਅਤੇ ਸਮੂਹ ਮੈਂਬਰਾਂ ਨੇ ਪਸ਼ੂ ਪਾਲਣ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਰਾਣਾ ਰਾਜ ਕੁਮਾਰ, ਰਾਣਾ ਰਜੀਵ ਕੁਮਾਰ, ਡਾ. ਕਰਮਜੀਤ ਸਿੰਘ, ਡਾ. ਹਰਗੋਪਾਲ ਸੀਨੀਅਰ ਵੈਟਰਨਰੀ ਅਫਸਰ ਗੜ੍ਹਸ਼ੰਕਰ, ਡਾ. ਸੰਜੀਵ ਕੁਮਾਰ, ਬਲਵੰਤ ਸਿੰਘ, ਡਾ. ਹਰਬੰਸ ਲਾਲ, ਡਾ. ਲਖਬੀਰ ਸਿੰਘ, ਦਵਿੰਦਰ ਸਿੰਘ ਸੀਨੀਅਰ ਵੈਟਰਨਟਰੀ ਇੰਸਪੈਕਟਰ, ਨਰਿੰਦਰਵੀਰ ਸਿੰਘ ਵੈਟਰਨਰੀ ਇੰਸਪੈਕਟਰ, ਪਰਮਿੰਦਰ ਸਿੰਘ ਵੈਟਰਨਰੀ ਇੰਸਪੈਕਟਰ ਆਦਿ ਹਾਜ਼ਰ ਸਨ।