ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸੈਲਾ ਦੇ ਪ੍ਰਧਾਨ ਬਣੇ ਅਸ਼ੂਤੋਸ ਸਾਂਡਲ
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸੈਲਾ ਦੇ ਪ੍ਰਧਾਨ ਬਣੇ ਅਸ਼ੂਤੋਸ ਸਾਂਡਲ
Publish Date: Thu, 12 Feb 2026 06:01 PM (IST)
Updated Date: Fri, 13 Feb 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਸ਼ਿਆਰਪੁਰ ਜਿਲੇ ਦੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਵੱਖ ਵੱਖ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ। ਇਸ ਤਹਿਤ ਸਰਕਲ ਸੈਲਾ ਖੁਰਦ ਤੋਂ ਅਕਾਲੀ ਆਗੂ ਆਸੂਤੋਸ਼ ਸ਼ਾਂਡਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਧਾਨ ਲਖਵਿੰਦਰ ਸਿੰਘ ਲੱਖੀ ਵੱਲੋਂ ਸਰਕਲ ਸੈਲਾ ਖੁਰਦ ਤੋਂ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਆਸ਼ੂਤੋਸ਼ ਸਾਂਡਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਜ਼ਿਲੇ ਦੀ ਸੀਨੀਅਰ ਲੀਡਰਸ਼ਿਪ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਦਿਹਾਤੀ, ਇਕਬਾਲ ਸਿੰਘ ਖੇੜਾ ਸੀਨੀਅਰ ਅਕਾਲੀ ਆਗੂ ਅਤੇ ਹਰਪ੍ਰੀਤ ਸਿੰਘ ਰਿੰਕੂ ਬੇਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਡੱਟ ਕੇ ਦਿਨ ਰਾਤ ਮਿਹਨਤ ਕਰਨਗੇ ਅਤੇ ਉਨਾਂ ਨੂੰ ਪੂਰਾ ਭਰੋਸਾ ਹੈ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪੰਜਾਬ ਦੇ ਵਿਕਾਸ ਵਿੱਚ ਆਈ ਖੜੋਤ ਤੋਂ ਛੁਟਕਾਰਾ ਮਿਲੇਗਾ।