ਐੱਸਏਵੀ ਜੈਨ ਸਕੂਲ ’ਚ ‘ਨਿਰਪੱਖਤਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ
ਐਸ.ਏ.ਵੀ. ਜੈਨ ਸਕੂਲ ਵਿੱਚ “ਨਿਰਪੱਖਤਾ” ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ
Publish Date: Thu, 12 Feb 2026 06:12 PM (IST)
Updated Date: Fri, 13 Feb 2026 04:09 AM (IST)

ਸਾਧਵੀ ਰਾਜਵੰਤ ਭਾਰਤੀ ਨੇ ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ ਲਈ ਦਿੱਤੇ ਪ੍ਰੇਰਣਾਦਾਇਕ ਸੁਝਾਅ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਐੱਸਏਵੀ ਜੈਨ ਡੇ ਬੋਰਡਿੰਗ ਸਕੂਲ, ਊਨਾ ਰੋਡ, ਹੁਸ਼ਿਆਰਪੁਰ ’ਚ ‘ਨਿਰਪੱਖਤਾ’ ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਬੁਲਾਰੇ ਸਾਧਵੀ ਰਾਜਵੰਤ ਭਾਰਤੀ ਜੀ ਨੇ ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ ਅਤੇ ਸਕਾਰਾਤਮਕ ਜੀਵਨ ਸ਼ੈਲੀ ਬਾਰੇ ਮਹੱਤਵਪੂਰਨ ਮਾਰਗਦਰਸ਼ਨ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿੱਚ ਪੜ੍ਹਾਈ, ਪ੍ਰੀਖਿਆਵਾਂ ਅਤੇ ਭਵਿੱਖ ਨੂੰ ਲੈ ਕੇ ਵਿਦਿਆਰਥੀਆਂ ’ਤੇ ਬੇਲੋੜਾ ਦਬਾਅ ਵੱਧ ਰਿਹਾ ਹੈ, ਜਿਸ ਕਰਕੇ ਮਾਨਸਿਕ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਸਾਧਵੀ ਜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨਿਯਮਤ ਰੁਟੀਨ, ਧਿਆਨ, ਸਕਾਰਾਤਮਕ ਸੋਚ, ਸਮਾਂ ਪ੍ਰਬੰਧਨ ਅਤੇ ਆਤਮ-ਵਿਸ਼ਵਾਸ ਰਾਹੀਂ ਤਣਾਅ ਨੂੰ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸਫਲਤਾ ਤੋਂ ਡਰਨ ਦੀ ਬਜਾਏ ਉਸਨੂੰ ਸਿੱਖਿਆ ਵਜੋਂ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਸਪੱਸ਼ਟ ਰੱਖਣ, ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਚੰਗੇ ਦੋਸਤ ਚੁਣਨ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸੀਮਤ ਕਰਨ ਅਤੇ ਸਮੇਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਸਸ਼ਕਤ ਬਣਾਉਣਾ ਸੀ। ਸਕੂਲ ਪ੍ਰਬੰਧਨ ਨੇ ਸਾਧਵੀ ਰਾਜਵੰਤ ਭਾਰਤੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੇਰਨਾਦਾਇਕ ਪ੍ਰੋਗਰਾਮ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨਿਰਮਾਣ ਵਿੱਚ ਅਹੰਮ ਭੂਮਿਕਾ ਨਿਭਾਉਂਦੇ ਹਨ।