ਸਰਚ ਆਪ੍ਰੇਸ਼ਨ ਦੌਰਾਨ 9 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
‘ਆਪ੍ਰੇਸ਼ਨ ਪ੍ਰਹਾਰ’ ਸਬੰਧੀ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਦੌਰਾਨ 9 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Publish Date: Thu, 12 Feb 2026 07:20 PM (IST)
Updated Date: Fri, 13 Feb 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਚਲਾਈ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਐਸਪੀ ਇਨਵੈਸਟੀਗੇਸ਼ਨ ਪਰਮਿੰਦਰ ਹੀਰ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਡੀਐਸਪੀ ਸਬ-ਡਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਨਵ-ਨਿਯੁਕਤ ਐਸ.ਐਚ.ਓ ਸਤਪਾਲ ਸਿੰਘ ਬਾਜਵਾ ਵੱਲੋਂ ਆਪ੍ਰੇਸ਼ਨ ਪ੍ਰਹਾਰ ਤਹਿਤ ਅਲੱਗ ਅਲੱਗ ਟੀਮਾਂ ਬਣਾਕੇ 9 ਦੇ ਕਰੀਬ ਨਸ਼ਾ ਸਮੱਗਲਰਾਂ ਅਤੇ ਨਸ਼ਾ ਲੈਣ ਵਾਲਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ। ਇਸ ਸਬੰਧੀ ਥਾਣਾ ਮੁਖੀ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਏਐੱਸਆਈ ਦਰਸ਼ਨ ਸਿੰਘ, ਏਐਸਆਈ ਬਲਵੀਰ ਸਿੰਘ, ਏਐਸਆਈ ਸਤਪਾਲ ਸਿੰਘ ਸਮੇਤ ਪੁਲਿਸ ਫੋਰਸ ਦੀਆਂ ਅਲੱਗ-ਅਲੱਗ ਟੀਮਾਂ ਬਣਾਕੇ ਸ਼ਹਿਰ ਤੇ ਇਲਾਕੇ ਅੰਦਰ ਨਸ਼ਾ ਤਸਕਰਾਂ ਤੇ ਨਸ਼ਾ ਲੈਣ ਵਾਲਿਆਂ ਤੇ ਗੈਂਗਸਟਰਾਂ ਦੇ ਵਿਰੁੱਧ ਵੱਡੇ ਪੱਧਰ ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਗੜ੍ਹਦੀਵਾਲਾ ਪੁਲਿਸ ਵੱਲੋਂ ਇਲਾਕੇ ਦੇ ਅੰਦਰ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਡੇ ਪੱਧਰ ਤੇ ਚੈਕਿੰਗ ਕੀਤੀ ਗਈ ਹੈ, ਜਿਸ ਤਹਿਤ ਝੁੱਗੀ ਝੋਪੜੀਆਂ ਅਤੇ ਲੋੜੀਂਦੇ ਸਮਾਜ ਵਿਰੋਧੀ ਅਨਸਰਾਂ ਦੀ ਪੜਤਾਲ ਕੀਤੀ ਗਈ। ਇਸ ਆਪ੍ਰੇਸ਼ਨ ਪ੍ਰਹਾਰ ਦੌਰਾਨ ਗੜ੍ਹਦੀਵਾਲਾ ਪੁਲਿਸ ਦੀਆ ਟੀਮਾਂ ਵਲੋਂ ਅਲੱਗ-ਅਲੱਗ ਥਾਵਾਂ ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਗੜ੍ਹਦੀਵਾਲਾ ਥਾਣਾ ਮੁੱਖੀ-ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਵਿੱਚ ਪੁਲਿਸ ਵਲੋਂ ਆਪ੍ਰੇਸ਼ਨ ਪ੍ਰਹਾਰ ਦੌਰਾਨ 9 ਤੋਂ ਵੱਧ ਵਿਅਕਤੀਆਂ ਨੂੰ ਐੱਨਡੀਪੀੱਐਸ ਐਕਟ ਤੇ ਹੋਰ ਧਾਰਾਵਾਂ ਅਧੀਨ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਲਗਾਤਾਰ ਜਾਰੀ ਰਹੇਗਾ।