12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਆਯੋਜਿਤ
ਡੀਏਵੀ ਪਬਲਿਕ ਸਕੂਲ ਵਿਖੇ ਜਮਾਤ ਬਾਰਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਆਯੋਜਿਤ
Publish Date: Fri, 13 Feb 2026 04:32 PM (IST)
Updated Date: Sat, 14 Feb 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਸ਼ੇਖਰ ਮੌਕਲਿਨ ਦੀ ਅਗਵਾਈ ਹੇਠ ਸਕੂਲ ਦੇ ਪ੍ਰਗਣ ਵਿੱਚ ਜਮਾਤ ਬਾਰਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਬਹੁਤ ਹੀ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਜਮਾਤ ਗਿਆਰਵੀ ਦੇ ਵਿਦਿਆਰਥੀਆ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਯਾਦਗਾਰ ਵਿਦਾਈ ਦੇਣ ਲਈ ਵਿਸ਼ੇਸ਼ਤਿਆਰੀਆਂ ਕੀਤੀਆਂ ਸਨ। ਸਕੂਲ ਦੇ ਹਾਲ ਨੂੰ ਗੁਬਾਰਿਆ ਫੁੱਲਾ ਅਤੇ ਰੰਗ-ਬਿਰੰਗੀ ਸਜਾਵਟ ਨਾਲ ਸਜਾਇਆ ਗਿਆ ਸੀ। ਜਿਸ ਨਾਲ ਮਾਹੌਲ ਖੁਸ਼ਗਵਾਰ ਬਣ ਗਿਆ। ਸਮਾਰੋਹ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਤੋਂ ਬਾਅਦ ਜਮਾਤ ਗਿਆਰਵੀ ਦੇ ਵਿਦਿਆਰਥੀਆਂ ਵੱਲੋਂ ਜਮਾਤ ਹਰੀ ਦੇ ਵਿਦਿਆਰਥੀਆਂ ਦਾ ਤਿਲਕ ਬਣਾ ਕੇ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਜੀਵਨ ਦੇ ਨਵੇਂ ਪੜਾਅ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲੀ ਜੀਵਨ ਮਨੁੱਖ ਦੇ ਬਹਿਤਰ ਨਿਰਮਾਣ ਦਾ ਸਭ ਤੋਂ ਮਹੱਤਵਪੂਰਨ ਦਰ ਹੁੰਦਾ ਹੈ। ਅਧਿਆਪਕਾਂ ਨੇ ਵੀ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਯਾਦਗਾਰ ਪਲਾਂ ਨੂੰ ਯਾਦ ਕਰਦੇ ਹੋਏ ਭਾਵੁਕ ਪਲ ਵੀ ਸਾਂਝੇ ਕੀਤੇ। ਸੱਭਿਆਚਾਰਕ ਪ੍ਰੋਗਰਾਮ ਸਮਾਰੋਹ ਦਾ ਕੇਂਦਰੀ ਆਕਰਸ਼ਣ ਰਿਹਾ। ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਨਾਟਕ ਕਵਿਤਾ ਪਾਠ ਅਤੇ ਗੀਤ-ਸੰਗੀਤ ਅਤੇ ਕਈ ਹੋਰ ਗਤੀਵਿਧੀਆਂ ਦੀਆਂ ਪ੍ਰਸਤੁਤੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਚੇਅਰਪੋਲ ਅਤੇ ਮਿਸ ਫੇਅਰਵੈਲ ਦੇ ਖਿਤਾਬ ਵੀ ਦਿੱਤੇ ਗਏ। ਨਾਲ ਹੀ ਹੋਰ ਵਿਸ਼ੇਸ਼ ਸਨਮਾਨਾਂ ਨਾਲ ਵੀ ਵਿਦਿਆਰਥੀਆਂ ਨੂੰ ਨਵਾਜਿਆ ਗਿਆ। 12ਵੀਂ ਦੇ ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿੱਚ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਅਧਿਆਪਕਾਂ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿੱਚ ਵਿਤਾਇਆ ਸਮਾਂ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਸੋਹਣਾ ਅਤੇ ਯਾਦਗਾਰ ਸਮਾਂ ਰਹੇਗਾ। ਸਮਾਰੋਹ ਦਾ ਸਮਾਪਨ ਚਾਰ-ਪਾਠ ਅਤੇ ਸਮੂਹਿਕ ਫੋਟੋ ਸੈਸ਼ਨ ਨਾਲ ਕੀਤਾ ਗਿਆ।