ਹਲਕਾ ਦਸੂਹਾ ’ਚ ਕਾਂਗਰਸ ਨੂੰ ਮਿਲੀ ਵੱਡੀ ਮਜ਼ਬੂਤੀ
ਹਲਕਾ ਦਸੂਹਾ ਵਿੱਚ ਕਾਂਗਰਸ ਨੂੰ ਵੱਡੀ ਮਜ਼ਬੂਤੀ
Publish Date: Fri, 13 Feb 2026 04:35 PM (IST)
Updated Date: Sat, 14 Feb 2026 04:03 AM (IST)

ਯੂਥ ਅਕਾਲੀ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਪਲਵਿੰਦਰ ਸਿੰਘ ਨਾਮਧਾਰੀ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ ਜਗਮੋਹਨ ਸ਼ਰਮਾ ,ਪੰਜਾਬੀ ਜਾਗਰਣ, ਤਲਵਾੜਾ: ਹਲਕਾ ਦਸੂਹਾ ਦੀ ਰਾਜਨੀਤੀ ਚ ਉਸ ਵੇਲੇ ਵੱਡਾ ਮੋੜ ਆਇਆ ਜਦੋਂ ਯੂਥ ਅਕਾਲੀ ਦਲ ਦੋਆਬਾ ਜ਼ੋਨ ਦੇ ਮੀਤ ਪ੍ਰਧਾਨ ਪਲਵਿੰਦਰ ਸਿੰਘ ਨਾਮਧਾਰੀ ਆਪਣੇ ਕਈ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਫੈਸਲਾ ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ ਦੀ ਅਗਵਾਈ ਹੇਠ ਕੀਤਾ। ਇਸ ਮੌਕੇ ਪੂਰਵ ਵਿਧਾਇਕ ਅਰੁਣ ਮਿੱਕੀ ਡੋਗਰਾ ਨੇ ਪਲਵਿੰਦਰ ਸਿੰਘ ਨਾਮਧਾਰੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਤੇ ਪਾਰਟੀ ’ਚ ਸ਼ਾਮਲ ਹੋਣ ’ਤੇ ਤਹਿ ਦਿਲੋਂ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਪਲਵਿੰਦਰ ਸਿੰਘ ਨਾਮਧਾਰੀ ਵਰਗੇ ਜ਼ਮੀਨੀ ਪੱਧਰ ਦੇ ਆਗੂਆਂ ਦੇ ਕਾਂਗਰਸ ਵਿੱਚ ਆਉਣ ਨਾਲ ਦਸੂਹਾ ਹਲਕੇ ਵਿੱਚ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਅਰੁਣ ਮਿੱਕੀ ਡੋਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਵਰਕਰਾਂ ਨੂੰ ਮਾਣ-ਸਨਮਾਨ ਦਿੰਦੀ ਆਈ ਹੈ ਅਤੇ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਵੀ ਪਾਰਟੀ ਵਿੱਚ ਪੂਰਾ ਆਦਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਦਸੂਹਾ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਲੋਕਾਂ ਦੇ ਮਨ ਵਿੱਚ ਵੱਸਦੇ ਹਨ। ਇਸ ਮੌਕੇ ਪਲਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਉਨ੍ਹਾਂ ਨੇ ਪੂਰਵ ਕਾਂਗਰਸ ਸਰਕਾਰ ਦੌਰਾਨ ਕਰਵਾਏ ਗਏ ਵਿਕਾਸ ਕੰਮਾਂ ਅਤੇ ਅਰੁਣ ਮਿੱਕੀ ਡੋਗਰਾ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦੀ ਕੋਸ਼ਿਸ਼ ਕਰਨਗੇ। ਇਸ ਸਮਾਗਮ ਦੌਰਾਨ ਅਮਰਜੀਤ ਸਿੰਘ ਭਾਰਜ (ਬਲਾਕ ਸਮਿਤੀ ਮੈਂਬਰ), ਜੋਗਿੰਦਰ ਸਿੰਘ ਨਾਮਧਾਰੀ, ਪਰਮਜੀਤ ਸਿੰਘ ਨਿਹਾਲਪੁਰ, ਪ੍ਰੀਤਪਾਲ ਸਿੰਘ, ਗੁਰਪ੍ਰੀਤ ਸਿੰਘ ਸਾਹੀ, ਰਾਜੇਸ਼ ਕੁਮਾਰ, ਅਜੀਤ ਸਿੰਘ ਕਲਸੀ, ਸੋਮਰਾਜ, ਮੱਗਰ ਸਿੰਘ, ਸੁਖਵਿੰਦਰ ਸਿੰਘ, ਤਰਲੋਚਨ ਸਿੰਘ, ਕੁਲਵੰਤ ਸਿੰਘ, ਜਰਨੈਲ ਸਿੰਘ ਭਿੰਡਰ, ਸ਼ੇਰ ਸਿੰਘ ਭਿੰਡਰ, ਇੰਦਰ ਸਿੰਘ, ਬਲਾਕ ਪ੍ਰਧਾਨ ਪਰਮਿੰਦਰ ਬਿੱਟੂ ਅਤੇ ਰਾਹੁਲ ਸ਼ਰਮਾ ਸਮੇਤ ਹੋਰ ਕਈ ਪਾਰਟੀ ਵਰਕਰ ਹਾਜ਼ਰ ਸਨ। ਡੋਗਰਾ ਮੁਤਾਬਕ ਪਲਵਿੰਦਰ ਸਿੰਘ ਨਾਮਧਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੀ ਕਾਂਗਰਸ ਵਿੱਚ ਸ਼ਮੂਲੀਅਤ ਨਾਲ ਹਲਕਾ ਦਸੂਹਾ ਵਿੱਚ ਕਾਂਗਰਸ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਵੱਡਾ ਸਿਆਸੀ ਲਾਭ ਮਿਲੇਗਾ।