ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਕੀਤਾ ਰਵਾਨਾ
Publish Date: Fri, 13 Feb 2026 04:43 PM (IST)
Updated Date: Sat, 14 Feb 2026 04:03 AM (IST)

ਲੋਕ-ਹਿਤੈਸ਼ੀ ਯੋਜਨਾ ਨੂੰ ਅਮਲ ’ਚ ਲਿਆ ਰਹੀ ਸਰਕਾਰ : ਸੰਦੀਪ ਕੁਮਾਰ ਟਿੰਮਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਇੱਥੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਹਲਕਾ ਕੋਆਰਡੀਨੇਟਰ ਵਿਰਾਸਤ ਸੇਵਾ ਸੰਗਠਨ ਸੰਦੀਪ ਕੁਮਾਰ ਟਿੰਮਾ ਦੀ ਅਗਵਾਈ ਹੇਠ ਪਿੰਡ ਸੱਲੋਵਾਲ-ਸਨਿਆਲ ਤੋਂ ਸ਼ਰਧਾਲੂਆਂ ਨੂੰ ਬੱਸ ਰਾਹੀਂ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਇਹ ਬੱਸ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਰ ਸਮੇਤ ਹੋਰ ਮਹੱਤਵਪੂਰਨ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਅਤੇ ਆਗੂ ਅਮਰਜੀਤ ਅੰਬੀ ਨੂੰ ਸ਼ਰਧਾਲੂਆਂ ਦੇ ਗਾਈਡ ਵਜੋਂ ਨਾਲ ਭੇਜਿਆ ਗਿਆ। ਬੱਸ ਨੂੰ ਰਵਾਨਾ ਕਰਨ ਮੌਕੇ ਸੰਦੀਪ ਕੁਮਾਰ ਟਿੰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਲੋਕਹਿਤੈਸ਼ੀ ਯੋਜਨਾ ਨੂੰ ਅਮਲ ਵਿੱਚ ਲਿਆ ਰਹੀ ਹੈ। ਇਸ ਦਾ ਮੁੱਖ ਉਦੇਸ਼ ਇਹ ਹੈ ਕਿ ਸੂਬੇ ਦਾ ਹਰ ਵਰਗ, ਖ਼ਾਸ ਕਰਕੇ ਬਜ਼ੁਰਗ, ਮਹਿਲਾਵਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਨਾਗਰਿਕ, ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਅਤੇ ਸਹੂਲਤ ਸਾਬਤ ਹੋ ਰਹੀ ਹੈ। ਯੋਜਨਾ ਤਹਿਤ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਸਮੇਤ ਸਾਰੀਆਂ ਸੁਵਿਧਾਵਾਂ ਸਰਕਾਰ ਵੱਲੋਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਯਾਤਰੀ ਬੇਝਿਜਕ ਅਤੇ ਬੇਫ਼ਿਕਰ ਹੋ ਕੇ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ। ਸਰਕਾਰ ਦਾ ਮਕਸਦ ਸਿਰਫ਼ ਤੀਰਥ ਯਾਤਰਾ ਦੀ ਸੁਵਿਧਾ ਦੇਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ, ਏਕਤਾ ਅਤੇ ਧਾਰਮਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ। ਇਸ ਮੌਕੇ ਕੈਪਟਨ ਊਦੈ ਸਿੰਘ ਮਾਨਸਰ, ਸਰਪੰਚ ਬਿਸ਼ਨੋ ਦੇਵੀ, ਰਾਮ ਲਾਲ, ਲਖਵੀਰ ਸਿੰਘ, ਨਰੇਸ਼ ਕੁਮਾਰ, ਪ੍ਰਵੀਨ ਕੁਮਾਰ, ਅਜੇ ਕੁਮਾਰ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਤੇ ਸ਼ਰਧਾਲੂ ਮੌਜ਼ੂਦ ਸਨ।