ਬਾਬਾ ਬਾਲਕ ਨਾਥ ਜੀ ਦੀ ਚੌਂਕੀ ਭਲਕੇ
ਬਾਬਾ ਬਾਲਕ ਨਾਥ ਜੀ ਦੀ ਚੌਂਕੀ 15 ਨੂੰ
Publish Date: Fri, 13 Feb 2026 04:55 PM (IST)
Updated Date: Sat, 14 Feb 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸਰਬ ਧਰਮ ਦਰਬਾਰ ਪਿੰਡ ਗੋਬਿੰਦਪੁਰ ਖੁਣਖੁਣ ਵਿਖੇ ਦਰਬਾਰ ਦੇ ਸੇਵਾਦਾਰ ਡਾ. ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਜੇਠੇ ਐਤਵਾਰ 15 ਤਰੀਕ ਨੂੰ ਬਾਬਾ ਬਾਲਕ ਨਾਥ ਜੀ ਦੀ ਚੌਕੀ ਲਗਾਈ ਜਾ ਰਹੀ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ। ਮੁੱਖ ਸੇਵਾਦਾਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਸਿੱਧ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਉਪਰੰਤ ਸੋਢੀ ਐਡ ਪਾਰਟੀ ਸਲੇਮਪੁਰ ਵਾਲੇ ਆਪਣੀ ਹਾਜ਼ਰੀ ਲਗਵਾਉਣਗੇ। ਇਸ ਮੌਕੇ ਸਰਬ ਧਰਮ ਸੇਵਾ ਸੁਸਾਇਟੀ ਵੱਲੋਂ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਜਾਵੇਗਾ।