ਪੀਸੀਐੱਸ ਮੇਨਜ਼ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਦਿੱਤਾ ਮਾਰਗਦਰਸ਼ਨ
ਐਸਡੀਐਮ ਨੇ ਪੀਸੀਐਸ ਮੇਨਜ਼ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਦਿੱਤਾ ਮਾਰਗਦਰਸ਼ਨ
Publish Date: Fri, 13 Feb 2026 05:17 PM (IST)
Updated Date: Sat, 14 Feb 2026 04:06 AM (IST)

ਡਿਜੀਟਲ ਲਾਇਬ੍ਰੇਰੀ, ਹੁਸ਼ਿਆਪਰੁਰ ‘ਚ ਵਿਸ਼ੇਸ਼ ਸੈਸ਼ਨ ਆਯੋਜਿਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਐੱਸਡੀਐੱਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਡਿਜੀਟਲ ਲਾਇਬ੍ਰੇਰੀ, ਹੁਸ਼ਿਆਰਪੁਰ ਵਿਖੇ ਪੰਜਾਬ ਪੀਸੀਐਸ ਮੇਨਜ਼ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਮਾਰਗਦਰਸ਼ਨ ਸੈਸ਼ਨ ਦਾ ਆਯੋਜਨ ਕੀਤਾ। ਇਸ ਮੌਕੇ ਉਨ੍ਹਾਂ ਆਪਣੇ ਪ੍ਰਸ਼ਾਸਕੀ ਤਜਰਬੇ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਪ੍ਰੀਖਿਆ ਰਣਨੀਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠ ਡਿਜੀਟਲ ਲਾਇਬ੍ਰੇਰੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਇੱਕ ਪ੍ਰੇਰਨਾਦਾਇਕ ਕੇਂਦਰ ਬਣ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 7 ਦਸੰਬਰ ਨੂੰ ਹੋਈ ਪੰਜਾਬ ਪੀਸੀਐਸ ਮੁੱਢਲੀ ਪ੍ਰੀਖਿਆ ਵਿੱਚ ਇਸ ਲਾਇਬ੍ਰੇਰੀ ਤੋਂ ਤਿਆਰੀ ਕਰ ਰਹੇ 14 ਵਿਦਿਆਰਥੀਆਂ ਨੇ ਸਫਲਤਾ ਪ੍ਰਾਪਤ ਕੀਤੀ ਸੀ। ਪੰਜਾਬ ਪੀਸੀਐਸ ਮੇਨਜ਼ ਪ੍ਰੀਖਿਆ 1 ਅਪ੍ਰੈਲ ਤੋਂ 10 ਅਪ੍ਰੈਲ ਤੱਕ ਹੋ ਰਹੀ ਹੈ। ਆਪਣੇ ਸੰਬੋਧਨ ਵਿੱਚ ਐੱਸਡੀਐੱਮ ਗੁਰਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਮੇਨਜ਼ ਪ੍ਰੀਖਿਆ ਦੀ ਤਿਆਰੀ ਦੌਰਾਨ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਵਿਹਾਰਕ ਤਰੀਕੇ ਦੱਸੇ। ਉਨ੍ਹਾਂ ਨੇ ਸਮਾਂ ਪ੍ਰਬੰਧਨ, ਉੱਤਰ ਲਿਖਣ ਦੀ ਸ਼ੈਲੀ, ਵਿਸ਼ਿਆਂ ਨੂੰ ਤਰਜੀਹ ਦੇਣ ਅਤੇ ਘੱਟ ਸਮੇਂ ਵਿੱਚ ਵਧੇਰੇ ਅੰਕ ਪ੍ਰਾਪਤ ਕਰਨ ਲਈ ਪ੍ਰਭਾਵਸ਼ਾਲੀ ਤਕਨੀਕਾਂ ਤੇ ਵਿਸ਼ੇਸ਼ ਜ਼ੋਰ ਦਿੱਤਾ। ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਵਾਲ ਪੁੱਛੇ, ਜਿਨ੍ਹਾਂ ਦਾ ਉਨ੍ਹਾਂ ਨੇ ਵਿਸਥਾਰ ਨਾਲ ਜਵਾਬ ਦਿੱਤਾ। ਸਲਾਹ ਸੈਸ਼ਨਾਂ ਦਾ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਇਆ ਅਤੇ ਉਨ੍ਹਾਂ ਦੇ ਆਤਮਵਿਸ਼ਵਾਸ ਅਤੇ ਉਤਸ਼ਾਹ ਵਿੱਚ ਕਾਫ਼ੀ ਵਾਧਾ ਹੋਇਆ।