ਖ਼ਾਲਸਾ ਕਾਲਜ ’ਚ ‘ਸੁਰੱਖਿਅਤ ਇੰਟਰਨੈੱਟ’ ਦਿਵਸ ਮਨਾਇਆ
ਖ਼ਾਲਸਾ ਕਾਲਜ ਵਿਖੇ 'ਸੁਰੱਖਿਅਤ ਇੰਟਰਨੈੱਟ ਦਿਵਸ' ਮਨਾਇਆ
Publish Date: Fri, 13 Feb 2026 05:26 PM (IST)
Updated Date: Sat, 14 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਅਤੇ ਸਹੀ ਢੰਗ ਨਾਲ ਵਰਤੋਂ ਕਰਨ ਲਈ ਪ੍ਰੇਰਿਆ ਗਿਆ। ਵਿਦਿਆਰਥੀਆਂ ਦੇ ਕੁਇਜ਼, ਪੋਸਟਰ ਮੇਕਿੰਗ, ਅਤੇ ਦ੍ਰਿਸ਼ ਪੇਸ਼ਕਾਰੀ ਮੁਕਾਬਲੇ ਕਰਵਾਏ ਗਏਕ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਨੇ ਇੰਟਰਨੈੱਟ ਦੀ ਸੁਰੱਖਿਆ ਸਬੰਧੀ ਵੱਖ-ਵੱਖ ਵਿਸ਼ਿਆਂ ਤੇ ਆਪਣੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਹੋਣਾ ਵੀ ਜ਼ਰੂਰੀ ਹੈ ਅਤੇ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਵਰਤੋਂ ਸਮੇਂ ਸੁਰੱਖਿਅਤ ਰਹਿਣ ਲਈ ਸੁਝਾਅ ਦਿੱਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਇਸ ਮੌਕੇ ਕੰਪਿਊਟਰ ਵਿਭਾਗ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।