ਧੂਮਧਾਮ ਨਾਲ ਮਨਾਈ ਜਾਵੇਗੀ ਮਹਾ-ਸ਼ਿਵਰਾਤਰੀ
ਰਾਮਪੁਰ ਬਿਲੜੋਂ ਵਿਖੇ ਧੂਮਧਾਮ ਨਾਲ ਮਨਾਈ ਜਾਵੇਗੀ ਮਹਾਂਸ਼ਿਵਰਾਤਰੀ
Publish Date: Fri, 13 Feb 2026 05:29 PM (IST)
Updated Date: Sat, 14 Feb 2026 04:06 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਮਹਾ-ਸ਼ਿਵਰਾਤਰੀ ਦਾ ਤਿਉਹਾਰ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮੁੱਖ ਸੇਵਾਦਾਰ ਅਜੇ ਪ੍ਰੋਤ ਨੇ ਦੱਸਿਆ ਕਿ ਪ੍ਰਾਚੀਨ ਸਿੱਧ ਜੋਗੀ ਬਾਬਾ ਬਾਲਕ ਨਾਥ ਰਾਮਪੁਰ ਬਿਲੜੋਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾ-ਸ਼ਿਵਰਾਤਰੀ ਦਾ ਤਿੁਉਹਾਰ ਸਮੂਹ ਨਗਰ ਨਿਵਾਸੀ, ਐੱਨਆਰਆਈ ਵੀਰਾਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਉਤਸ਼ਾਹਪੁਰਵਕ ਭਲਕੇ 15 ਫਰਵਰੀ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ। ਉਨ੍ਹਾਂ ਇਲਾਕੇ ਦੇ ਸਮੂਹ ਸ਼ਿਵ ਭਗਤਾਂ ਨੂੰ ਇਸ ਮੌਕੇ ਹਾਜ਼ਰੀ ਭਰਨ ਦੀ ਬੇਨਤੀ ਕੀਤੀ। ਉਨ੍ਹਾਂ ਦੱਸਿਆ ਕਿ ਰਾਮ ਸਿੰਗਰ ਐਂਡ ਪਾਰਟੀ ਭੋਲੇਨਾਥ ਦਾ ਗੁਣਗਾਨ ਕਰਨਗੇ।