ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸੰਪਨ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸੰਪਨ
Publish Date: Fri, 13 Feb 2026 05:39 PM (IST)
Updated Date: Sat, 14 Feb 2026 04:07 AM (IST)

ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਕੀਰਤਨ ਦਰਬਾਰ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੋਸਾਇਟੀ ਸਰਿਆਲਾ ਮੁੰਡੀਆਂ ਵੱਲੋਂ ਹਰ ਸਾਲ ਫਰਵਰੀ ਮਹੀਨੇ ਕਰਵਾਇਆ ਜਾਂਦਾ ਹੈ, ਜੋ ਕਿ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਸ਼ਾਹੀ ਅਤੇ ਪ੍ਰਬੰਧਕ ਸੇਵਾਦਾਰ ਪਰਮਜੀਤ ਸਿੰਘ ਪੰਮਾ ਬੂਰੇ ਜੱਟਾਂ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਹੈ। ਇਹ ਸਾਲਾਨਾ ਕੀਰਤਨ ਦਰਬਾਰ ਇਸ ਸਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ’ਚ ਦੇਸ਼ਾਂ ਵਿਦੇਸ਼ਾਂ ਅਤੇ ਪਿੰਡ ਵਾਸੀਆਂ ਤੋਂ ਇਲਾਵਾ ਇਲਾਕੇ ਦੀ ਸਮੂਹ ਸੰਗਤ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਦੀ ਸ਼ੁਰੂਆਤ ਹੋਈ, ਜਿਸ ਵਿੱਚ ਪੰਥ ਦੇ ਮਹਾਨ ਰਾਗੀ, ਢਾਡੀ, ਕਥਾਵਾਚਕਾਂ, ਸੰਤਾਂ ਮਹਾਂਪੁਰਸ਼ਾਂ ਅਤੇ ਨਿਹੰਗ ਸਿੰਘਾ ਵੱਲੋਂ ਹਾਜ਼ਰੀ ਲਗਵਾ ਕੇ ਆਪਣੇ ਪ੍ਰਵਚਨਾਂ ਵੱਲੋਂ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਨਾਲ ਜੋੜਿਆ ਜੋ ਕਿ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਬੈਠ ਕੇ ਸਰਵਣ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਰਛਪਾਲ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਇਸ ਸਮੇਂ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਸ਼ਾਹੀ ਅਤੇ ਪ੍ਰਬੰਧਕ ਸੇਵਾਦਾਰ ਪਰਮਜੀਤ ਸਿੰਘ ਬੂਰੇ ਜੱਟਾਂ ਵੱਲੋਂ ਆਈਆਂ ਪੰਥ ਦੀਆਂ ਸਿਰਮੌਰ ਜਥੇਬੰਦੀਆਂ, ਰਾਗੀ, ਢਾਡੀ ਤੇ ਹੋਰ ਪਹੁੰਚੀਆਂ ਅਹਿਮ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਸ਼ਾਹੀ ਪ੍ਰਬੰਧਕ ਸੇਵਾਦਾਰ ਪਰਮਜੀਤ ਸਿੰਘ ਪੰਮਾ ਬੂਰੇ ਜੱਟਾਂ ਤੋਂ ਇਲਾਵਾ ਅਜਮੇਰ ਸਿੰਘ ਸ਼ਾਹੀ, ਅਮਰਜੀਤ ਸਿੰਘ, ਕਲਬੀਰ ਸਿੰਘ ਪੱਪਾ, ਤਰਨਦੀਪ ਸਿੰਘ, ਰਣਧੀਰ ਸਿੰਘ ਲੰਬੜਦਾਰ, ਕਰਨਪ੍ਰੀਤ ਸਿੰਘ, ਚਰਨਜੀਤ ਸਿੰਘ, ਸਹਿਜਪਾਲ ਸਿੰਘ ਅਤੇ ਹੋਰ ਸੇਵਾਦਾਰਾਂ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਇਹ ਸਲਾਨਾ ਮਹਾਨ ਕੀਰਤਨ ਦਰਬਾਰ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਸੰਪੂਰਨ ਹੋ ਨਿੱਬੜਿਆ।