ਭਾਜਪਾ ਸਰਕਾਰ ਦੇ ਕਿਸਾਨ ਤੇ ਵਪਾਰ ਵਿਰੋਧੀ ਸਮਝੌਤਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ
ਭਾਜਪਾ ਸਰਕਾਰ ਦੇ ਕਿਸਾਨ ਅਤੇ ਵਪਾਰ ਵਿਰੋਧੀ ਸਮਝੌਤਿਆਂ ਵਿਰੁੱਧ ‘ਆਪ’ ਦਾ ਪ੍ਰਦਰਸ਼ਨ
Publish Date: Fri, 13 Feb 2026 07:12 PM (IST)
Updated Date: Sat, 14 Feb 2026 04:12 AM (IST)

ਸਟਾਫ ਰਿਪੋਰਟਰ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੇਂਦਰੀ ਭਾਜਪਾ ਸਰਕਾਰ ਦੀਆਂ ਕਿਸਾਨ ਅਤੇ ਵਪਾਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਹੁਸ਼ਿਆਰਪੁਰ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜਸਪਾਲ ਸਿੰਘ ਚੇਚੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੇ ਗਏ ਕਥਿਤ ਸਮਝੌਤੇ ਦੇਸ਼ ਦੇ ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀਆਂ ਨੀਤੀਆਂ ਨਾਲ ਭਾਰਤੀ ਬਾਜ਼ਾਰ ਅਤੇ ਖੇਤੀਬਾੜੀ ਖੇਤਰ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਧਰ ’ਤੇ ਲੜਾਈ ਲੜੇਗੀ ਅਤੇ ਇਹ ਵਿਰੋਧ ਪੰਜਾਬ ਭਰ ’ਚ ਜਾਰੀ ਰਹੇਗਾ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨ ਅਤੇ ਵਪਾਰ ਵਿਰੋਧੀ ਨੀਤੀਆਂ ਵਾਪਸ ਨਾ ਲਈਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਿਤ ਨੇਗੀ, ਦਰਿਪਨ ਸੈਣੀ, ਸਤਵੰਤ ਸਿੰਘ ਸਿਆਨ, ਕੰਚਨ ਦਿਓਲ, ਸੁਖਦੇਵ ਸਿੰਘ, ਮਨਿੰਦਰ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ ਸਮੇਤ ਹੋਰ ਵਰਕਰ ਮੌਜੂਦ ਸਨ।