ਸੂਬਾ ਸਰਕਾਰ ਹਰ ਫਰੰਟ ’ਤੇ ਰਹੀ ਫੇਲ : ਲੱਖੀ
ਸੂਬਾ ਸਰਕਾਰ ਹਰ ਫਰੰਟ ਤੇ ਰਹੀ ਫੇਲ " ਲੱਖੀ "
Publish Date: Sat, 14 Feb 2026 05:56 PM (IST)
Updated Date: Sun, 15 Feb 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸੂਬੇ ਅੰਦਰ ਦਿਨੋਂ ਦਿਨ ਵਿਗੜ ਰਹੇ ਹਾਲਾਤ ਤੇ ਆਏ ਦਿਨ ਵਾਪਰ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕ ਬੁਰੀ ਤਹਾਂ ਸਹਿਮੇ ਹੋਏ ਹਨ ਅਤੇ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਨਜ਼ਰ ਆ ਰਹੀ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਦਿਹਾਤੀ ਲਖਵਿੰਦਰ ਸਿੰਘ ਲੱਖੀ ਨੇ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਪੰਜਾਬ ਚੌਧਰੀ ਬਲਵੀਰ ਸਿੰਘ ਮਿਆਣੀ, ਸਮਾਜ ਸੇਵੀ ਤੇ ਸੀਨੀਅਰ ਆਗੂ ਸਤਪਾਲ ਸਿੰਘ ਮੁਲਤਾਨੀ , ਹਲਕਾ ਇੰਚਾਰਜ ਸ਼ਾਮ ਚੌਰਾਸੀ ਸੰਦੀਪ ਸਿੰਘ ਸੀਕਰੀ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਚੱਬੇਵਾਲ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ ਟਾਂਡਾ, ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਖੇੜਾ ਨਿਰਮਲ ਸਿੰਘ ਭੀਲੋਵਾਲ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੱਬੇਵਾਲ, ਨੰਬਰਦਾਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੇ ਹਨ ਚਾਹੇ ਉਹ ਨਸ਼ੇ ਦਾ ਮਾਮਲਾ ਹੋਵੇ, ਚਾਹੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਮਾਮਲਾ ਹੋਵੇ ਤੇ ਚਾਹੇ ਪੰਜਾਬ ਵਿੱਚ ਫੈਲ ਰਹੇ ਗੈਂਗਸਟਰਵਾਦ ਤੇ ਕਾਬੂ ਪਾਉਣ ਦਾ ਮਾਮਲਾ ਹੋਵੇ ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਦੀ ਨੀਅਤ ਨਾਲ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਤੇ ਝੂਠੇ ਮਾਮਲੇ ਦਰਜ ਕਰਕੇ ਜੇਲ੍ਹ ਵਿੱਚ ਬੰਦ ਕੀਤਾ ਪਰ ਮਾਣਯੋਗ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਕੇ ਸੂਬਾ ਸਰਕਾਰ ਦੇ ਧੱਕੇਸ਼ਾਹੀ ਦੀ ਪੋਲ ਖੋਲ ਦਿੱਤੀ ਹੈ। ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।