ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
ਹਾਜੀਪੁਰ ਪੁਲਿਸ ਵੱਲੋਂ 15000 ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Publish Date: Sat, 14 Feb 2026 07:11 PM (IST)
Updated Date: Sun, 15 Feb 2026 04:12 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹਾਜੀਪੁਰ ਪੁਲਿਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ, ਪੁੱਤਰ ਰਮੇਸ਼ ਲਾਲ, ਵਾਸੀ ਰਣਸੋਤਾ ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏਐਸਆਈ ਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਨੰਗਲ ਬਿਹਾਲਾ ਵੱਲ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਟੀਮ ਸ਼ਾਹ ਨਹਿਰ ਪੁਲ ਰੈਲੀ ਨਾਲ ਲੱਗਦੇ ਕੱਚੇ ਰਸਤੇ ਨੇੜੇ ਪੁੱਜੀ ਤਾਂ ਇਕ ਵਿਅਕਤੀ ਸੱਜੇ ਹੱਥ ਵਿੱਚ ਇੱਕ ਵਜਨਦਾਰ ਪਲਾਸਟਿਕ ਕੈਨ ਫੜੀ ਹੋਈ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਸ਼ੱਕ ਹੋਣ ’ਤੇ ਉਸਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਤਲਾਸ਼ੀ ਦੌਰਾਨ ਪਲਾਸਟਿਕ ਕੈਨ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਉਸ ਵਿੱਚੋਂ 15000 ਮਿਲੀਲੀਟਰ ਨਜਾਇਜ਼ ਸ਼ਰਾਬ ਕਥਿਤ ਤੌਰ ’ਤੇ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਆਬਕਾਰੀ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।