ਕਨੇਡਾ ਭੇਜਣ ਦੇ ਨਾਂ ’ਤੇ 6 ਲੱਖ ਦੀ ਠੱਗੀ, ਮਾਮਲਾ ਦਰਜ
ਕਨੇਡਾ ਭੇਜਣ ਦੇ ਨਾਂ ’ਤੇ 6 ਲੱਖ ਦੀ ਠੱਗੀ ਕਰਨ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ
Publish Date: Sat, 14 Feb 2026 07:13 PM (IST)
Updated Date: Sun, 15 Feb 2026 04:12 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਗੜ੍ਹਸ਼ੰਕਰ ਪੁਲਿਸ ਨੇ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਕਥਿਤ ਧੋਖਾਧੜੀ ਕਰਨ ਅਤੇ ਕਾਰ ਸੇਵਾ ਦੀਆਂ ਗੱਡੀਆਂ ਵਿੱਚ ਤੇਲ ਪਵਾ ਕੇ ਭੁਗਤਾਨ ਨਾ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਖ਼ਿਲਾਫ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਗੁਰਵਿੰਦਰ ਸਿੰਘ ਉਰਫ ਟੋਨੀ ਵਾਸੀ ਪਿੰਡ ਭੱਟੀਆ ਜੱਟਾ ਨੇ ਪੁਸ਼ਪਿੰਦਰ ਕੁਮਾਰ ਵਾਸੀ ਪਿੰਡ ਕਾਲੇਵਾਲ ਦੇ ਭਰਾ ਜਸਪ੍ਰੀਤ ਕੁਮਾਰ ਨੂੰ ਕੈੌਨੇਡਾ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ 6 ਲੱਖ ਰੁਪਏ ਹੜੱਪ ਲਏ। ਇਸ ਤੋਂ ਇਲਾਵਾ, ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ’ਤੇ ਇਹ ਦੋਸ਼ ਹੈ ਕਿ ਉਸ ਨੇ ਪਿੰਡ ਕਾਲੇਵਾਲ ਵਿੱਚ ਕਾਰ ਸੇਵਾ ਦੀਆਂ ਗੱਡੀਆਂ ਵਿੱਚ ਤੇਲ ਪੁਆ ਕੇ ਲਗਭਗ 3,28,163 ਰੁਪਏ ਦਾ ਭੁਗਤਾਨ ਨਹੀਂ ਕੀਤਾ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।