ਸੀਆਰਪੀਐਫ ਦੇ ਸ਼ਹੀਦ ਜਵਾਨਾਂ ਨੂੰ ਸ਼੍ਰੀ ਹਿੰਦੂ ਸੰਘ ਵੱਲੋਂ ਸ਼ਰਧਾਂਜਲੀ
ਸੀਆਰਪੀਐਫ ਦੇ ਸ਼ਹੀਦ ਜਵਾਨਾਂ ਨੂੰ ਸ਼੍ਰੀ ਹਿੰਦੂ ਸੰਘ ਵੱਲੋਂ ਸ਼ਰਧਾਂਜਲੀ
Publish Date: Sat, 14 Feb 2026 08:44 PM (IST)
Updated Date: Sun, 15 Feb 2026 04:15 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸ਼੍ਰੀ ਹਿੰਦੂ ਸੰਘ, ਪੰਜਾਬ ਵੱਲੋਂ ਸੀਆਰਪੀਐਫ ਦੇ ਸ਼ਹੀਦ ਸੈਨਿਕਾਂ ਨੂੰ ਭਾਵਪੂਰਣ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼੍ਰੀ ਹਿੰਦੂ ਸੰਘ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਸ਼੍ਰੀ ਰੀਓ ਸਿੰਘ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਦਾ ਸੁਪਰੀਮ ਬਲੀਦਾਨ ਦੇਣ ਵਾਲੇ ਬਹਾਦਰ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਦਾ ਦੇਸ਼ ਲਈ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸਮਰਪਣ ਅਤੇ ਬਲੀਦਾਨ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਅਤੇ ਹਰ ਨਾਗਰਿਕ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਵਚਨਬੱਧ ਰਹਿਣਾ ਚਾਹੀਦਾ ਹੈ। ਸ਼ਰਧਾਂਜਲੀ ਪ੍ਰੋਗਰਾਮ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸ਼ਹੀਦ ਜਵਾਨਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਮੌਜੂਦ ਵਰਕਰਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸ਼੍ਰੀ ਹਿੰਦੂ ਸੰਘ ਦੇ ਪ੍ਰਧਾਨ ਸ਼੍ਰੀ ਰੀਓ ਸਿੰਘ ਨੇ ਕਿਹਾ ਕਿ ਸੰਘ ਹਮੇਸ਼ਾ ਰਾਸ਼ਟਰੀ ਹਿੱਤ ਅਤੇ ਦੇਸ਼ ਭਗਤੀ ਦੇ ਰਾਹ ਤੇ ਖੜ੍ਹਾ ਰਹੇਗਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਬੇਕਾਰ ਨਹੀਂ ਜਾਣ ਦੇਵੇਗਾ।